Qatar Explosion: ਕਤਰ ਫੈਕਟਰੀ ਧਮਾਕੇ ਵਿਚ ਮਰਨ ਵਾਲਿਆਂ ਵਿਚ 12 ਭਾਰਤੀ
Qatar explosion: ਕਤਰ ਦੇ ਰਾਸ ਲਾਫ਼ਾਨ ਇੰਡਸਟਰੀਅਲ ਸਿਟੀ ਵਿੱਚ ਸਥਿਤ ਇੱਕ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ 13 ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ 12 ਭਾਰਤੀ ਨਾਗਰਿਕ ਸ਼ਾਮਲ ਹਨ। ਇਸ ਘਟਨਾ ਦੀ ਪੁਸ਼ਟੀ ਕਤਰੀ ਅਧਿਕਾਰੀਆਂ ਨੇ ਕੀਤੀ ਹੈ।
ਦੋਹਾ ਸਥਿਤ ਭਾਰਤੀ ਦੂਤਾਵਾਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਕਿਹਾ ਕਿ ਕਤਰ ਦੇ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਐਤਵਾਰ ਰਾਤ ਰਾਸ ਲਾਫ਼ਾਨ ਵਿੱਚ ਵਾਪਰੇ ਹਾਦਸੇ ਵਿੱਚ 12 ਭਾਰਤੀ ਨਾਗਰਿਕਾਂ ਦੀ ਮੌਤ ਹੋਈ ਹੈ।
ਦੂਤਾਵਾਸ ਨੇ ਕਤਰ ਦੇ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਸਾਰੇ ਜ਼ਖ਼ਮੀਆਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਦਾ ਢੁੱਕਵਾਂ ਇਲਾਜ ਕੀਤਾ ਜਾ ਰਿਹਾ ਹੈ। ਦੂਤਾਵਾਸ ਨੇ ਕਿਹਾ ਕਿ ਉਹ ਕਤਰ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਹੈ ਅਤੇ ਪ੍ਰਭਾਵਿਤ ਭਾਰਤੀ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਲਈ ਕੰਮ ਕਰ ਰਿਹਾ ਹੈ। ਇਸ ਵਿੱਚ ਮ੍ਰਿਤਕਾਂ ਦੀਆਂ ਦੇਹਾਂ ਨੂੰ ਜਲਦ ਤੋਂ ਜਲਦ ਭਾਰਤ ਭੇਜਣ ਦੀ ਪ੍ਰਕਿਰਿਆ ਵੀ ਸ਼ਾਮਲ ਹੈ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਕਤਰ ਦੇ ਊਰਜਾ ਮੰਤਰੀ ਸਾਦ ਬਿਨ ਸ਼ਰੀਦਾ ਅਲ-ਕਾਬੀ ਨੇ ਪੁਸ਼ਟੀ ਕੀਤੀ ਸੀ ਕਿ ਇਸ ਹਾਦਸੇ ਵਿੱਚ ਭਾਰਤੀ ਅਤੇ ਪਾਕਿਸਤਾਨੀ ਮੂਲ ਦੇ ਕੁੱਲ 13 ਲੋਕਾਂ ਦੀ ਮੌਤ ਹੋਈ ਹੈ।
ਭਾਰਤੀ ਦੂਤਾਵਾਸ ਨੇ ਕਿਹਾ ਕਿ ਉਹ ਮ੍ਰਿਤਕਾਂ ਅਤੇ ਜ਼ਖ਼ਮੀਆਂ ਦੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਲਈ ਵਚਨਬੱਧ ਹੈ ਅਤੇ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।