India latest news

Hazur Sahib Act 1956: ਫੜਨਵੀਸ ਸਰਕਾਰ ਵੱਲੋਂ ਤਖ਼ਤ ਹਜ਼ੂਰ ਸਾਹਿਬ ਐਕਟ 1956 ਰੱਦ ਕਰਨ ਦੀ ਮਨਜ਼ੂਰੀ

Hazur Sahib Act 1956: ਫੜਨਵੀਸ ਸਰਕਾਰ ਵੱਲੋਂ ਤਖ਼ਤ ਹਜ਼ੂਰ ਸਾਹਿਬ ਐਕਟ 1956 ਰੱਦ ਕਰਨ ਦੀ ਮਨਜ਼ੂਰੀ
  • PublishedJune 24, 2026

Hazur Sahib Act 1956: ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਪ੍ਰਬੰਧਨ ਵਿੱੱਚ ਵੱਡੀ ਤਬਦੀਲੀ ਲਈ ਤਿਆਰੀ ਖਿੱਚ ਲਈ ਹੈ। ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਅਗਵਾਈ ਵਾਲੀ ਸੂੁਬਾਈ ਵਜ਼ਾਰਤ ਨੇ ਸੋਮਵਾਰ ਨੂੰ 70 ਸਾਲ ਪੁਰਾਣੇ ‘ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਸਾਹਿਬ ਐਕਟ 1956’ ਨੂੰ ਰੱਦ ਕਰਨ ਦੀ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ‘ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰਾ ਐਕਟ’ ਸਿਰਲੇਖ ਵਾਲਾ ਨਵਾਂ ਕਾਨੂੰਨ ਸੱਤ ਦਹਾਕਿਆਂ ਪੁਰਾਣੇ ਮੌਜੂਦਾ ਐਕਟ ਦੀ ਥਾਂ ਲਏਗਾ। ਇਸ ਪੇਸ਼ਕਦਮੀ ਨਾਲ ਨਾਂਦੇੜ ਸਥਿਤ ਤਖ਼ਤ ਦੇ ਕੰਮਕਾਜ ਨਾਲ ਜੁੜੇ ਕਾਨੂੰਨੀ ਚੌਖਟੇ ਵਿੱਚ ਵੱਡੀ ਤਬਦੀਲੀ ਆਏਗੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਜੁੜੇ ਇਸ ਤਖ਼ਤ ਦੀ ਇਤਿਹਾਸਕ ਤੇ ਧਾਰਮਿਕ ਮਹੱਤਤਾ ਹੈ।

ਨਵੇਂ ਕਾਨੂੰਨ ਦੇ ਖਰੜੇ ਨੂੰ ਕੈਬਨਿਟ ਦੀ ਪ੍ਰਵਾਨਗੀ ਮਿਲ ਗਈ ਹੈ। ਅਗਲੇ ਮੌਨਸੂਨ ਸੈਸ਼ਨ ਦੌਰਾਨ ਮਹਾਰਾਸ਼ਟਰ ਅਸੈਂਬਲੀ ਵਿੱਚ ਪੇਸ਼ ਕਰਨ ਤੋਂ ਪਹਿਲਾਂ ਇਸ ਨੂੰ ਕਾਨੂੰਨ ਅਤੇ ਨਿਆਂ ਵਿਭਾਗ ਨਾਲ ਸਲਾਹ-ਮਸ਼ਵਰਾ ਕਰ ਕੇ ਅੰਤਿਮ ਰੂਪ ਦਿੱਤਾ ਜਾਵੇਗਾ। ਇੱਕ ਵਾਰ ਮਨਜ਼ੂਰੀ ਮਿਲਣ ਮਗਰੋਂ ਗੁਰਦੁਆਰਾ ਬੋਰਡ ਦੇ ਪ੍ਰਸ਼ਾਸਨ, ਚੋਣਾਂ ਅਤੇ ਉਪ-ਨਿਯਮਾਂ ਨੂੰ ਕੰਟਰੋਲ ਕਰਨ ਵਾਲੇ ਨਵੇਂ ਨਿਯਮ ਬਣਾਏ ਜਾਣਗੇ।