latest news Punjab

ਚਰਨਜੀਤ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਮੀਟਿੰਗ ‘ਚ ਪਹੁੰਚੇ ਆਸ਼ੂ, ਬਰਾੜ ਨੇ ਦਿੱਤਾ ਵੱਡਾ ਬਿਆਨ

ਚਰਨਜੀਤ ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਮੀਟਿੰਗ ‘ਚ ਪਹੁੰਚੇ ਆਸ਼ੂ, ਬਰਾੜ ਨੇ ਦਿੱਤਾ ਵੱਡਾ ਬਿਆਨ
  • PublishedJuly 3, 2026

2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿਚ ਮੁੜ ਖਾਨਾਜੰਗੀ ਸ਼ੁਰੂ ਹੋ ਗਈ ਹੈ। ਸੂਬਾ ਪ੍ਰਧਾਨ ਨਾ ਬਣਾਏ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਆਪਣੇ ਘਰ ਵਿਚ ਅੱਜ ਵੱਡੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿਚ ਸਾਂਸਦਾ ਅਤੇ ਵਿਧਾਇਕਾਂ ਤੋਂ ਇਲਾਵਾ ਹਲਕਾ ਇੰਚਾਰਜਾਂ ਨੂੰ ਸੱਦਾ ਦਿੱਤਾ ਗਿਆ ਹੈ। ਹਾਈਕਮਾਨ ਨਾਲ ਚੰਨੀ ਦੀ ਨਾਰਾਜ਼ਗੀ ਇਸ ਗੱਲ ਤੋਂ ਵੀ ਜ਼ਾਹਰ ਹੁੰਦੀ ਹੈ ਕਿਉਂਕਿ ਕੰਪੇਨ ਕਮੇਟੀ ਦਾ ਚੇਅਰਮੈਨ ਬਣਾਏ ਜਾਣ ਤੋਂ ਬਾਅਦ ਚੰਨੀ ਨੇ ਹਾਈਕਮਾਨ ਦਾ ਧੰਨਵਾਦ ਤਕ ਨਹੀਂ ਕੀਤਾ।

ਦੂਜੇ ਪਾਸੇ ਚੰਨੀ ਦੇ ਬੁਲਾਵੇ ‘ਤੇ ਲੁਧਿਆਣਾ ਤੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਬਾਘਾਪੁਰਾਣਾ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਚੰਨੀ ਦੇ ਘਰ ਪਹੁੰਚੇ ਹਨ। ਬਰਾੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਥੋਂ ਤੱਕ ਆਖ ਦਿੱਤਾ ਕਿ ਜੇਕਰ ਚਰਨਜੀਤ ਚੰਨੀ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਾ ਬਣਾਇਆ ਗਿਆ ਤਾਂ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਨਹੀਂ ਬਣ ਸਕਦੀ ਹੈ।