India latest news

Chandigarh chemist firing: ਮੋਸਟ ਵਾਂਟੇਡ ਗੈਂਗਸਟਰ ਗੋਲਡੀ ਢਿੱਲੋਂ Spain ਵਿੱਚ ਗ੍ਰਿਫ਼ਤਾਰ

Chandigarh chemist firing: ਮੋਸਟ ਵਾਂਟੇਡ ਗੈਂਗਸਟਰ ਗੋਲਡੀ ਢਿੱਲੋਂ Spain ਵਿੱਚ ਗ੍ਰਿਫ਼ਤਾਰ
  • PublishedJuly 4, 2026
ਭਾਰਤ ਦਾ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਢਿੱਲੋਂ ਸਪੇਨ ਵਿੱਚ ਫੜਿਆ ਗਿਆ ਹੈ। ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ ਤੋਂ ਮਿਲੀ ਜਾਣਕਾਰੀ ਦੇ ਆਧਾਰ ‘ਤੇ ਸਪੇਨ ਦੀਆਂ ਸੁਰੱਖਿਆ ਏਜੰਸੀਆਂ ਨੇ ਗੈਂਗਸਟਰ ਗੋਲਡੀ ਢਿੱਲੋਂ ਨੂੰ ਗ੍ਰਿਫਤਾਰ ਕੀਤਾ ਹੈ।
ਗੈਂਗਸਟਰ ਗੋਲਡੀ ਢਿੱਲੋਂ ‘ਤੇ ਚੰਡੀਗੜ੍ਹ ਦੇ ਸੈਕਟਰ 11 ਵਿੱਚ ਸਥਿਤ ‘ਸ਼੍ਰੀ ਕੁਮਾਰ ਮੈਡੀਕਲ ਹਾਲ’ ਦੇ ਕੈਸ਼ੀਅਰ ਜਾਨਕੀ ਦਾਸ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ।

ਗੋਲਡੀ ਢਿੱਲੋਂ ਨੂੰ ਭਾਰਤ ਲਿਆਉਣ ਦੀ ਤਿਆਰੀ

ਗੋਲਡੀ ਢਿੱਲੋਂ ਵਿਦੇਸ਼ ਵਿੱਚ ਬੈਠ ਕੇ ਹੀ ਅਪਰਾਧ ਦੀ ਦੁਨੀਆ ਵਿੱਚ ਇੱਕ ਵੱਡਾ ਨੈੱਟਵਰਕ ਚਲਾਉਂਦਾ ਸੀ, ਪਰ ਹੁਣ ਉਸਨੂੰ ਸਪੇਨ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਜਲਦੀ ਹੀ ਭਾਰਤ ਲਿਆਂਦਾ ਜਾ ਸਕਦਾ ਹੈ।
ਭਾਰਤ ਦੀਆਂ ਸੁਰੱਖਿਆ ਏਜੰਸੀਆਂ ਲੰਬੇ ਸਮੇਂ ਤੋਂ ਗੋਲਡੀ ਢਿੱਲੋਂ ਦੀ ਤਲਾਸ਼ ਕਰ ਰਹੀਆਂ ਸਨ। NIA ਨੇ ਇਸ ਗੈਂਗਸਟਰ ‘ਤੇ 10 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਸੀ। ਗੋਲਡੀ ਢਿੱਲੋਂ ਨੂੰ ਭਾਰਤ ਲਿਆਏ ਜਾਣ ਤੋਂ ਬਾਅਦ ਚੰਡੀਗੜ੍ਹ ਪੁਲਿਸ ਜਾਨਕੀ ਦਾਸ ਦੀ ਹੱਤਿਆ ਦੇ ਮਾਮਲੇ ਵਿੱਚ ਉਸ ਤੋਂ ਪੁੱਛਗਿੱਛ ਕਰ ਸਕਦੀ ਹੈ।

ਭਾਰਤ ਛੱਡ ਕੇ 2022 ਵਿੱਚ ਵਿਦੇਸ਼ ਭੱਜ ਗਿਆ ਸੀ

2022 ਵਿੱਚ ਵੀ ਗੋਲਡੀ ਢਿੱਲੋਂ ਭਾਰਤ ਛੱਡ ਕੇ ਵਿਦੇਸ਼ ਭੱਜ ਗਿਆ ਸੀ। ਇਸੇ ਸਾਲ 13 ਜੂਨ 2026 ਨੂੰ ਚੰਡੀਗੜ੍ਹ ਦੇ ਸੈਕਟਰ 11 ਵਿੱਚ ਸ਼੍ਰੀ ਕੁਮਾਰ ਮੈਡੀਕਲ ਹਾਲ ਦੇ ਕੈਸ਼ੀਅਰ ਜਾਨਕੀ ਦਾਸ ਦੀ ਹੱਤਿਆ ਹੋਈ ਸੀ, ਜਿਸਦੀ ਜ਼ਿੰਮੇਵਾਰੀ ਗੋਲਡੀ ਢਿੱਲੋਂ ਨੇ ਲਈ ਸੀ।