Karachi Mall Fire: 72 ਲੋਕਾਂ ਦੀ ਮੌਤ ਦੇ ਮਾਮਲੇ ਵਿੱਚ 11 ਸਾਲਾ ਬੱਚੇ ‘ਤੇ ਚੱਲੇਗਾ ਮੁਕੱਦਮਾ
ਪਾਕਿਸਤਾਨ ਦੇ ਕਰਾਚੀ ਵਿੱਚ ਜਨਵਰੀ ਮਹੀਨੇ ਇੱਕ ਸ਼ਾਪਿੰਗ ਕੰਪਲੈਕਸ ਵਿੱਚ ਭਿਆਨਕ ਅੱਗ ਲੱਗ ਗਈ ਸੀ। ਇਸ ਦੌਰਾਨ 72 ਲੋਕਾਂ ਦੀ ਜਾਨ ਚਲੀ ਗਈ ਸੀ। ਇਸ ਮਾਮਲੇ ਵਿੱਚ ਪੁਲੀਸ ਵੱਲੋਂ ਅਦਾਲਤ ਵਿੱਚ ਦਾਖ਼ਲ ਕੀਤੀ ਗਈ ਚਾਰਜਸ਼ੀਟ (ਦੋਸ਼ ਪੱਤਰ) ਵਿੱਚ ਇੱਕ 11 ਸਾਲ ਦੇ ਬੱਚੇ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ, ਜਿਸ ਉੱਤੇ ਹੁਣ ਕੋਰਟ ਵਿੱਚ ਮੁਕੱਦਮਾ ਚੱਲੇਗਾ।
ਕਰਾਚੀ ਦੇ ਵਪਾਰਕ ਖੇਤਰ ਸਦਰ ਵਿੱਚ ਐੱਮ ਏ ਜਿੰਨਾ ਰੋਡ ‘ਤੇ ਸਥਿਤ ‘ਗੁਲ ਪਲਾਜ਼ਾ’ ਸ਼ਾਪਿੰਗ ਕੰਪਲੈਕਸ ਵਿੱਚ 17 ਜਨਵਰੀ ਨੂੰ ਭਿਆਨਕ ਅੱਗ ਲੱਗ ਗਈ ਸੀ। ਅੱਗ ‘ਤੇ ਕਾਬੂ ਪਾਉਣ ਵਿੱਚ ਫਾਇਰ ਬ੍ਰਿਗੇਡ ਕਰਮਚਾਰੀਆਂ ਅਤੇ ਬਚਾਅ ਟੀਮ ਨੂੰ ਇੱਕ ਹਫ਼ਤੇ ਦਾ ਸਮਾਂ ਲੱਗਿਆ ਸੀ।
ਸ਼ਨਿੱਚਰਵਾਰ ਨੂੰ ਦਾਖ਼ਲ ਕੀਤੀ ਚਾਰਜਸ਼ੀਟ ਵਿੱਚ 11 ਸਾਲਾ ਬੱਚੇ, ਉਸ ਦੇ ਪਿਤਾ ਅਤੇ ਚਾਰ ਹੋਰ ਲੋਕਾਂ ਨੂੰ ਮੁਲਜ਼ਮ ਬਣਾਇਆ ਗਿਆ ਹੈ। ਅੱਗ ਲੱਗਣ ਤੋਂ ਬਾਅਦ ਤੋਂ ਹੀ ਸਾਰੇ ਮੁਲਜ਼ਮ ਫ਼ਰਾਰ ਹਨ।