latest news Punjab

FBI Extortion Case: ਫਿਰੌਤੀ ਮਾਮਲੇ ’ਚ ਨਾਮਜ਼ਦ ਕੀਤੇ ਜਾਣ ਮਗਰੋਂ ਟਾਂਡਾ ਦੇ ਐੱਸ.ਐੱਚ.ਓ. ਨਾਗਰਾ ਦਾ ਤਬਾਦਲਾ

FBI Extortion Case: ਫਿਰੌਤੀ ਮਾਮਲੇ ’ਚ ਨਾਮਜ਼ਦ ਕੀਤੇ ਜਾਣ ਮਗਰੋਂ ਟਾਂਡਾ ਦੇ ਐੱਸ.ਐੱਚ.ਓ. ਨਾਗਰਾ ਦਾ ਤਬਾਦਲਾ
  • PublishedJuly 8, 2026

ਅਮਰੀਕਾ ਦੀ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (FBI) ਵੱਲੋਂ ਪੰਜਾਬ ਪੁਲੀਸ ਦੇ ਇੱਕ ਐੱਸ.ਐੱਚ.ਓ. ਨੂੰ ਫਿਰੌਤੀ ਮਾਮਲੇ ਵਿੱਚ ਨਾਮਜ਼ਦ ਕੀਤੇ ਜਾਣ ਮਗਰੋਂ ਪੰਜਾਬ ਪੁਲੀਸ ਨੇ ਵੱਡੀ ਕਾਰਵਾਈ ਕਰਦਿਆਂ ਟਾਂਡਾ ਦੇ ਐੱਸ.ਐੱਚ.ਓ. ਗੁਰਿੰਦਰਜੀਤ ਸਿੰਘ ਨਾਗਰਾ ਦਾ ਤਬਾਦਲਾ ਕਰ ਦਿੱਤਾ ਹੈ। ਹੁਸ਼ਿਆਰਪੁਰ ਦੇ ਐੱਸ.ਐੱਸ.ਪੀ. ਨੇ ਅੱਜ ਨਾਗਰਾ ਨੂੰ ਪੁਲੀਸ ਸਟੇਸ਼ਨ ਟਾਂਡਾ ਤੋਂ ਬਦਲ ਕੇ ਪੁਲੀਸ ਲਾਈਨ ਹੁਸ਼ਿਆਰਪੁਰ ਵਿਖੇ ਤਾਇਨਾਤ ਕਰ ਦਿੱਤਾ ਹੈ। ਸੋਸ਼ਲ ਮੀਡੀਆ ’ਤੇ ਇਸ ਫਿਰੌਤੀ ਕੇਸ ਵਿੱਚ ਐੱਸ.ਐੱਚ.ਓ. ਦੇ ਨਾਮ ਦੀ ਗੂੰਜ ਪੈਣ ਮਗਰੋਂ ਵਿਭਾਗ ਵੱਲੋਂ ਤੁਰੰਤ ਨਾਗਰਾ ਨੂੰ ਟਰਾਂਸਫ਼ਰ ਕਰਨ ਦਾ ਫ਼ੈਸਲਾ ਲਿਆ ਗਿਆ।

ਦੂਜੇ ਪਾਸੇ, ਪੰਜਾਬ ਪੁਲੀਸ ਨੇ ਇਸ ਸੰਵੇਦਨਸ਼ੀਲ ਮਾਮਲੇ ਦੀ ਪੜਤਾਲ ਦੇ ਹੁਕਮ ਵੀ ਜਾਰੀ ਕਰ ਦਿੱਤੇ ਹਨ। ਜਲੰਧਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (DIG) ਨੇ ਜਲੰਧਰ ਦਿਹਾਤੀ ਦੇ ਪੁਲੀਸ ਸੁਪਰਡੈਂਟ (ਜਾਂਚ/Investigation) ਨੂੰ ਇਸ ਪੂਰੇ ਮਾਮਲੇ ਦੀ ਜਾਂਚ ਸੌਂਪੀ ਹੈ।

ਇਹ ਜਾਂਚ ਅਧਿਕਾਰੀ ਅਮਰੀਕੀ ਜਾਂਚ ਏਜੰਸੀ (FBI) ਦੀ ਤਫ਼ਤੀਸ਼ ਵਿੱਚ ਲੱਗੇ ਦੋਸ਼ਾਂ ਦੀ ਬਾਰੀਕੀ ਨਾਲ ਪੜਤਾਲ ਕਰਨਗੇ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸੇ ਦੇ ਆਧਾਰ ’ਤੇ ਅਗਲੀ ਕਾਨੂੰਨੀ ਤੇ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।