Thailand Pub Fire: ਬੈਂਕਾਕ ਦੇ ਪੱਬ ਵਿੱਚ ਅੱਗ ਲੱਗਣ ਕਾਰਨ 27 ਹਲਾਕ; ਕਈ ਜ਼ਖ਼ਮੀ
Bangkok Pub Fire: ਥਾਈਲੈਂਡ ਦੀ ਰਾਜਧਾਨੀ ਬੈਂਕਾਕ ਦੇ ਇੱਕ ਪੱਬ ਵਿੱਚ ਸੋਮਵਾਰ ਤੜਕੇ ਲੱਗੀ ਅੱਗ ਕਾਰਨ 27 ਜਣਿਆਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਬਚਾਅ ਕਰਮਚਾਰੀਆਂ ਅਨੁਸਾਰ ਅੱਗ ਲੱਗਣ ਦੀ ਘਟਨਾ ਅੱਧੀ ਰਾਤ ਦੇ ਆਸ-ਪਾਸ ਵਾਪਰੀ। ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਗਈਆਂ ਵੀਡੀਓਜ਼ ਵਿੱਚ ਦੇਖਿਆ ਜਾ ਸਕਦਾ ਹੈ ਕਿ ਬੈਂਕਾਕ ਦੇ ਉੱਤਰੀ ਹਿੱਸੇ ਵਿੱਚ ਸਥਿਤ ਇਸ ਪੱਬ ਦੇ ਮੁੱਖ ਦਰਵਾਜ਼ੇ ਤੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ ਅਤੇ ਲੋਕ ਜਾਨ ਬਚਾਉਣ ਲਈ ਬਾਹਰ ਭੱਜ ਰਹੇ ਸਨ, ਜਦਕਿ ਆਸਮਾਨ ਵਿੱਚ ਕਾਲੇ ਧੂੰਏਂ ਦਾ ਗੁਬਾਰ ਫੈਲ ਗਿਆ ਸੀ।
ਹਾਦਸੇ ਵਾਲੀ ਥਾਂ ‘ਤੇ ਪਹੁੰਚੇ ਥਾਈਲੈਂਡ ਦੇ ਪ੍ਰਧਾਨ ਮੰਤਰੀ ਚਾਰਨਵੀਰਾਕੁਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ 27 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਕਈ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।