latest news Punjab

Punjab Congress Crisis: ਹਾਈ ਕਮਾਂਡ ਜੋ ਫੈਸਲਾ ਕਰੇਗੀ, ਉਹ ਮਨਜ਼ੂਰ ਹੋਵੇਗਾ: ਚਰਨਜੀਤ ਸਿੰਘ ਚੰਨੀ

Punjab Congress Crisis: ਹਾਈ ਕਮਾਂਡ ਜੋ ਫੈਸਲਾ ਕਰੇਗੀ, ਉਹ ਮਨਜ਼ੂਰ ਹੋਵੇਗਾ: ਚਰਨਜੀਤ ਸਿੰਘ ਚੰਨੀ
  • PublishedJuly 16, 2026

ਨਵੀਂ ਦਿੱਲੀ ਵਿੱਚ ਕਾਂਗਰਸ ਹਾਈਕਮਾਂਡ ਨਾਲ ਅਹਿਮ ਮੀਟਿੰਗ ਕਰਨ ਤੋਂ ਬਾਅਦ ਪੰਜਾਬ ਕਾਂਗਰਸ ਚੋਣ ਮੁਹਿੰਮ ਕਮੇਟੀ ਦੇ ਚੇਅਰਮੈਨ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਪਾਰਟੀ ਵਿੱਚ ‘ਸਭ ਅੱਛਾ ਹੈ’। ਪੰਜਾਬ ਕਾਂਗਰਸ ਦੀ ਲੀਡਰਸ਼ਿਪ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਦਰਮਿਆਨ ਉਨ੍ਹਾਂ ਸਪਸ਼ਟ ਕੀਤਾ ਕਿ ਉਹ ਅਤੇ ਹੋਰ ਆਗੂ ਹਾਈਕਮਾਂਡ ਦੇ ਹਰ ਫੈਸਲੇ ਨੂੰ ਮੰਨਣਗੇ।

ਇਸ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਕਿਹਾ ਕਿ ਉਹ ਪਾਰਟੀ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਪਾਰਟੀ ਦੀਆਂ ਨੀਤੀਆਂ ’ਤੇ ਚੱਲਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕਈ ਆਗੂਆਂ ਨੇ ਪਾਰਟੀ ਲੀਡਰਸ਼ਿਪ ਅੱਗੇ ਆਪਣੇ ਵਿਚਾਰ ਰੱਖੇ ਹਨ।

ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅੱਜ ਕਈ ਆਗੂਆਂ ਨੂੰ ਇੱਥੇ ਸੱਦਿਆ ਗਿਆ ਸੀ ਅਤੇ ਸਾਰਿਆਂ ਨੇ ਆਪਣਾ ਪੱਖ ਰੱਖਿਆ ਹੈ ਪਰ ਇੱਕ ਗੱਲ ਬਿਲਕੁਲ ਸਾਫ਼ ਹੈ ਕਿ ਉਹ ਪਾਰਟੀ ਨਾਲ ਖੜ੍ਹੇ ਹਨ ਅਤੇ ਹਾਈਕਮਾਂਡ ਦਾ ਪੂਰਾ ਸਤਿਕਾਰ ਕਰਦੇ ਹਨ।

ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਉਨ੍ਹਾਂ ਦੇ ਆਗੂ ਹਨ ਅਤੇ ਪਾਰਟੀ ਦੇ ਸਾਰੇ ਵਰਕਰ ਤੇ ਨੇਤਾ ਮਜ਼ਬੂਤੀ ਨਾਲ ਪਾਰਟੀ ਨਾਲ ਖੜ੍ਹੇ ਹਨ ਅਤੇ ਅੱਗੇ ਵੀ ਖੜ੍ਹੇ ਰਹਿਣਗੇ। ਚੰਨੀ ਨੇ ਇਹ ਵੀ ਸਪਸ਼ਟ ਕੀਤਾ ਕਿ ਉਨ੍ਹਾਂ ਦਾ ਮਕਸਦ ਪਾਰਟੀ ਨੂੰ ਕਿਸੇ ਵੀ ਤਰ੍ਹਾਂ ਮੁਸ਼ਕਿਲ ਵਿੱਚ ਪਾਉਣਾ ਨਹੀਂ ਹੈ। ਉਹ ਸਿਰਫ ਪੰਜਾਬ ਵਿੱਚ ਕਾਂਗਰਸ ਨੂੰ ਅੱਗੇ ਲੈ ਕੇ ਜਾਣਾ ਚਾਹੁੰਦੇ ਹਨ ਅਤੇ ਇਸੇ ਲਈ ਉਨ੍ਹਾਂ ਨੇ ਆਪਣੀ ਗੱਲ ਹਾਈਕਮਾਂਡ ਅੱਗੇ ਰੱਖੀ ਹੈ ਜਿਸ ਨੂੰ ਧਿਆਨ ਨਾਲ ਸੁਣਿਆ ਗਿਆ ਹੈ। ਹੁਣ ਆਖਰੀ ਫੈਸਲਾ ਹਾਈਕਮਾਂਡ ਦਾ ਹੋਵੇਗਾ ਅਤੇ ਜੋ ਵੀ ਫੈਸਲਾ ਲਿਆ ਜਾਵੇਗਾ, ਉਹ ਖਿੜੇ ਮੱਥੇ ਪ੍ਰਵਾਨ ਕਰਨਗੇ।

ਇਸ ਮੁਲਾਕਾਤ ਤੋਂ ਪਹਿਲਾਂ ਬੁੱਧਵਾਰ ਨੂੰ ਚੰਨੀ ਨੇ ਚੰਡੀਗੜ੍ਹ ਵਿੱਚ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਵੀ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਸੀ।