Rahul Gandhi released: ਪੁਲੀਸ ਨੇ ਰਾਹੁਲ ਗਾਂਧੀ ਨੂੰ ਤਿੰਨ ਘੰਟੇ ਬਾਅਦ ਛੱਡਿਆ
ਦਿੱਲੀ ਪੁਲੀਸ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਵਾਸ ਸਥਾਨ ਬਾਹਰ ਧਰਨਾ ਦੇ ਰਹੇ ਕਾਂਗਰਸੀ ਆਗੂ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੂੰ ਧੱਕੇ ਨਾਲ ਹਟਾ ਕੇ ਹਿਰਾਸਤ ਵਿੱਚ ਲੈ ਲਿਆ।
ਇਸ ਤੋਂ ਬਾਅਦ ਕਾਂਗਰਸ ਦੀ ਸੀਨੀਅਰ ਨੇਤਾ ਸੋਨੀਆ ਗਾਂਧੀ ਮੱਧ ਦਿੱਲੀ ਦੇ ਮੰਦਰ ਮਾਰਗ ਪੁਲੀਸ ਥਾਣੇ ਪਹੁੰਚੇ ਹਨ ਜਿੱਥੇ ਉਹਨਾਂ ਦੀ ਧੀ ਅਤੇ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਹਿਰਾਸਤ ਵਿੱਚ ਰੱਖਿਆ ਗਿਆ ਹੈ।
ਪ੍ਰਿਯੰਕਾ ਗਾਂਧੀ ਵਾਡਰਾ ਨੂੰ ਮੰਦਰ ਮਾਰਗ ਪੁਲੀਸ ਥਾਣੇ ਲਿਆਂਦਾ ਗਿਆ ਹੈ, ਜਦਕਿ ਵਿਰੋਧ ਪ੍ਰਦਰਸ਼ਨ ਦੌਰਾਨ ਹਿਰਾਸਤ ਵਿੱਚ ਲਏ ਗਏ ਹੋਰ ਸੰਸਦ ਮੈਂਬਰਾਂ ਨੂੰ ਕਿੰਗਜ਼ਵੇਅ ਕੈਂਪ ਖੇਤਰ ਵਿੱਚ ਰੱਖਿਆ ਗਿਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਮਾਡਲ ਟਾਊਨ ਸਥਿਤ ਛੱਤਰਸਾਲ ਸਟੇਡੀਅਮ ਲੈ ਜਾਇਆ ਗਿਆ ਹੈ। ਦੂਜੇ ਪਾਸੇ ਪੁਲੀਸ ਵੱਲੋਂ ਕੋਈ ਵੀ ਜਾਣਕਾਰੀ ਦੇਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ।
ਰਾਹੁਲ ਨੇ ਇੱਕ ਦਿਨ ਪਹਿਲਾਂ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਪੁਲੀਸ ਕਾਰਵਾਈ ਖਿਲਾਫ਼ ਕਰਨਾਟਕ ਅਤੇ ਕੇਰਲ ਦੇ ਮੁੱਖ ਮੰਤਰੀਆਂ ਸਮੇਤ ਹੋਰ ਕਾਂਗਰਸੀ ਨੇਤਾਵਾਂ ਨਾਲ ਮਿਲ ਕੇ ਦੁਪਹਿਰ ਵੇਲੇ ਧਰਨਾ ਸ਼ੁਰੂ ਕੀਤਾ ਸੀ।