Paper Leak Protest: ਸੀ ਜੇ ਪੀ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰਿਹਾਅ ਨਾ ਕਰਨ ’ਤੇ ਮੁੜ ਸੰਘਰਸ਼ ਦੀ ਚਿਤਾਵਨੀ
CJP Protest Warning: ਪੇਪਰ ਲੀਕ ਅਤੇ ਪ੍ਰੀਖਿਆ ਵਿੱਚ ਬੇਨੇਮੀਆਂ ਵਿਰੁੱਧ ਦੇਸ਼ ਭਰ ਵਿੱਚ ਪ੍ਰਦਰਸ਼ਨ ਕਰਨ ਵਾਲੀ ਜਥੇਬੰਦੀ ਕੌਕਰੇਚ ਜਨਤਾ ਪਾਰਟੀ (ਸੀ.ਜੇ.ਪੀ.) ਨੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਤੇ ਪ੍ਰਦਰਸ਼ਨਕਾਰੀਆਂ ਨੂੰ ਤੁਰੰਤ ਰਿਹਾਅ ਨਾ ਕੀਤਾ ਗਿਆ ਅਤੇ ਉਨ੍ਹਾਂ ਖ਼ਿਲਾਫ਼ ਦਰਜ ਕੇਸ ਵਾਪਸ ਨਾ ਲਏ ਗਏ ਤਾਂ ਉਹ ਮੁੜ ਤੋਂ ਤਿੱਖਾ ਅੰਦੋਲਨ ਛੇੜ ਦੇਣਗੇ।
ਜਥੇਬੰਦੀ ਨੇ ਕਿਹਾ ਕਿ ਅਸਾਮ, ਬਿਹਾਰ ਅਤੇ ਪੱਛਮੀ ਬੰਗਾਲ ਸਮੇਤ ਕਈ ਸੂਬਿਆਂ ਵਿੱਚ ਪੁਲੀਸ ਵੱਲੋਂ ਵਿਦਿਆਰਥੀਆਂ ਨੂੰ ਮਿੱਥ ਕੇ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰੀ ਮੰਤਰੀਆਂ (ਜੇ.ਪੀ. ਨੱਡਾ ਅਤੇ ਜੀਤੇਂਦਰ ਸਿੰਘ) ਨਾਲ ਗੱਲਬਾਤ ਹੋਣ ਤੋਂ ਬਾਅਦ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਕਿਸੇ ਵੀ ਪ੍ਰਦਰਸ਼ਨਕਾਰੀ ਵਿਰੁੱਧ ਕੋਈ ਸਜ਼ਾਯੋਗ ਜਾਂ ਸਖ਼ਤ ਕਾਰਵਾਈ ਨਹੀਂ ਕੀਤੀ ਜਾਵੇਗੀ।