Gurdaspur DC ਕੰਪਲੈਕਸ ਨੂੰ ਉਡਾਉਣ ਦੀ ਧਮਕੀ; ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ
ਡੀਸੀ ਕੰਪਲੈਕਸ ਨੂੰ ਉਡਾਉਣ ਦੀ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਪ੍ਰਸ਼ਾਸਨ ਅਤੇ ਪੁਲੀਸ ਵਿਭਾਗ ਵਿੱਚ ਹੜਕੰਪ ਮੱਚ ਗਿਆ। ਜਾਣਕਾਰੀ ਮਿਲਦੇ ਹੀ ਪੁਲੀਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਡੀਸੀ ਕੰਪਲੈਕਸ ਨੂੰ ਖ਼ਾਲੀ ਕਰਵਾ ਦਿੱਤਾ ਗਿਆ ਅਤੇ ਪੂਰੇ ਕੰਪਲੈਕਸ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਪੁਲੀਸ ਟੀਮਾਂ ਵੱਲੋਂ ਕੰਪਲੈਕਸ ਦੇ ਵੱਖ-ਵੱਖ ਹਿੱਸਿਆਂ ਦੀ ਜਾਂਚ ਕੀਤੀ ਗਈ।
ਪੁਲੀਸ ਵੱਲੋਂ ਸਰਚ ਅਪਰੇਸ਼ਨ ਅਤੇ ਸੁਰੱਖਿਆ ਦਾ ਭਰੋਸਾ
ਡੀਸੀ ਕੰਪਲੈਕਸ ਨੂੰ ਉਡਾਉਣ ਦੀ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਪ੍ਰਸ਼ਾਸਨ ਅਤੇ ਪੁਲੀਸ ਵਿਭਾਗ ਵਿੱਚ ਹੜਕੰਪ ਮੱਚ ਗਿਆ। ਜਾਣਕਾਰੀ ਮਿਲਦੇ ਹੀ ਪੁਲੀਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਡੀਸੀ ਕੰਪਲੈਕਸ ਨੂੰ ਖ਼ਾਲੀ ਕਰਵਾ ਦਿੱਤਾ ਗਿਆ ਅਤੇ ਪੂਰੇ ਕੰਪਲੈਕਸ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਪੁਲੀਸ ਟੀਮਾਂ ਵੱਲੋਂ ਕੰਪਲੈਕਸ ਦੇ ਵੱਖ-ਵੱਖ ਹਿੱਸਿਆਂ ਦੀ ਜਾਂਚ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਜਾਂ ਹੋਰ ਇਤਰਾਜ਼ਯੋਗ ਚੀਜ਼ ਨਹੀਂ ਮਿਲੀ ਅਤੇ ਫ਼ਿਲਹਾਲ ਸਾਰਾ ਕੰਪਲੈਕਸ ਸੁਰੱਖਿਅਤ ਹੈ। ਡੀਐਸਪੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਨੂੰ ਵੀ ਘਬਰਾਉਣ ਜਾਂ ਡਰਨ ਦੀ ਲੋੜ ਨਹੀਂ ਹੈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਪੁਲੀਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।