latest news Punjab

Qaumi Insaaf Morcha: ਚੰਡੀਗੜ੍ਹ-ਮੁਹਾਲੀ ਬਾਰਡਰ ’ਤੇ ਹਾਲਾਤ ਤਣਾਅਪੂਰਨ: ਪ੍ਰਦਰਸ਼ਨਕਾਰੀਆਂ ’ਤੇ ਦਾਗੇ ਅੱਥਰੂ ਗੈਸ ਦੇ ਗੋਲੇ ਤੇ ਮਾਰੀਆਂ ਪਾਣੀ ਦੀਆਂ ਬੁਛਾੜਾਂ

Qaumi Insaaf Morcha: ਚੰਡੀਗੜ੍ਹ-ਮੁਹਾਲੀ ਬਾਰਡਰ ’ਤੇ ਹਾਲਾਤ ਤਣਾਅਪੂਰਨ: ਪ੍ਰਦਰਸ਼ਨਕਾਰੀਆਂ ’ਤੇ ਦਾਗੇ ਅੱਥਰੂ ਗੈਸ ਦੇ ਗੋਲੇ ਤੇ ਮਾਰੀਆਂ ਪਾਣੀ ਦੀਆਂ ਬੁਛਾੜਾਂ
  • PublishedAugust 15, 2026

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਨੇ ਪੰਜਾਬ ਦੇ ਰਾਜਪਾਲ ਹਾਊਸ ਵੱਲ ਕੂਚ ਕੀਤਾ । ਮੋਰਚੇ ਦੇ ਮੈਂਬਰ ਮੁਹਾਲੀ ਦੇ ਵਾਈਪੀਐੱਸ ਚੌਕ ਤੋਂ ਚੰਡੀਗੜ੍ਹ ਵੱਲ ਜਾਣ ਵਾਲੇ ਰਸਤੇ ’ਤੇ ਰੁਕੇ ਹੋਏ ਸਨ। ਇਸ ਦੌਰਾਨ ਕਈ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਹ ਰਾਜਪਾਲ ਹਾਊਸ ਦੇ ਨੇੜੇ ਪਹੁੰਚ ਗਏ ਸਨ।

ਇਸ ਮੋਰਚੇ ਵਿਚ ਹੁਣ ਗਿਆਨੀ ਹਰਪ੍ਰੀਤ ਸਿੰਘ ਤੇ ਪਰਮਿੰਦਰ ਢੀਂਡਸਾ ਵੀ ਪੁੱਜ ਗਏ ਸਨ। ਕੌਮੀ ਇਨਸਾਫ਼ ਮੋਰਚੇ ਦੇ ਮੈਂਬਰ ਮੁਹਾਲੀ ਦੇ ਵਾਈਪੀਐੱਸ ਚੌਕ ਨੇੜੇ ਜੁਟ ਰਹੇ ਹਨ। ਚੰਡੀਗੜ੍ਹ ਪੁਲੀਸ ਨੇ ਸੁਰੱਖਿਆ ਪ੍ਰਬੰਧ ਵਧਾ ਦਿੱਤੇ ਹਨ। ਮੁਹਾਲੀ ਵਿੱਚ ਧਾਰਾ 163 ਲਾਗੂ ਹੋਣ ਕਾਰਨ ਪੁਲੀਸ ਪ੍ਰਦਰਸ਼ਨਕਾਰੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖ ਰਹੀ ਹੈ। ਮੁੱਖ ਮੰਗਾਂ ਨੂੰ ਦੇਖਦੇ ਹੋਏ ਵਾਧੂ ਪੁਲੀਸ ਬਲ ਵੀ ਤਾਇਨਾਤ ਕੀਤਾ ਗਿਆ ਹੈ, ਜਿਸ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ।

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਹ ਗਵਰਨਰ ਹਾਊਸ ਦੇ ਨੇੜੇ ਪਹੁੰਚ ਗਏ ਸਨ। ਇਸ ਦੌਰਾਨ ਉਨ੍ਹਾਂ ਦੇ ਸਿਰ ’ਤੇ ਪੱਟੀ ਬੰਨ੍ਹੀ ਹੋਈ ਦਿਖਾਈ ਦਿੱਤੀ। ਪੁਲੀਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ।