latest news Punjab

AAP MPs defection: ‘ਆਪ’ ਵਰਕਰਾਂ ਨੇ LPU ਅਤੇ ਹਰਭਜਨ ਸਿੰਘ ਦੀ ਰਿਹਾਇਸ਼ ਦੇ ਬਾਹਰ ਕੀਤਾ ਪ੍ਰਦਰਸ਼ਨ; ਕੰਧਾਂ ਉੱਤੇ ਲਿਖਿਆ ‘ਗੱਦਾਰ’

  • PublishedApril 25, 2026

ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸ਼ਨਿੱਚਰਵਾਰ ਨੂੰ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੀ ਰਿਹਾਇਸ਼ ਅਤੇ ਸੰਸਦ ਮੈਂਬਰ ਅਸ਼ੋਕ ਮਿੱਤਲ ਦੀ ਮਾਲਕੀ ਵਾਲੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਕੈਂਪਸ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਹ ਦੋਵੇਂ ਆਗੂ ਸ਼ੁੱਕਰਵਾਰ ਨੂੰ ਪੰਜ ਹੋਰ ਸੰਸਦ ਮੈਂਬਰਾਂ ਸਮੇਤ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।

ਜਲੰਧਰ ਦੇ ਛੋਟੀ ਬਾਰਾਦਰੀ ਇਲਾਕੇ ਵਿੱਚ ਸਥਿਤ ਹਰਭਜਨ ਸਿੰਘ ਦੇ ਘਰ ਦੇ ਬਾਹਰ ‘ਆਪ’ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਮੇਅਰ ਵਿਨੀਤ ਧੀਰ ਅਤੇ ਜਲੰਧਰ ਸੈਂਟਰਲ ਦੇ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਕੀਤੀ।ਪ੍ਰਦਰਸ਼ਨਕਾਰੀਆਂ ਨੇ ਦੋਵਾਂ ਆਗੂਆਂ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਵਰਕਰਾਂ ਨੇ ਹੱਥਾਂ ਵਿੱਚ ਤਖ਼ਤੀਆਂ ਫੜੀਆਂ ਹੋਈਆਂ ਸਨ, ਜਿਨ੍ਹਾਂ ‘ਤੇ ਦੋਵਾਂ ਨੂੰ ‘ਗੱਦਾਰ’ ਦੱਸਿਆ ਗਿਆ ਸੀ। ਇੰਨਾ ਹੀ ਨਹੀਂ, ਗੁੱਸੇ ਵਿੱਚ ਆਏ ਵਰਕਰਾਂ ਨੇ ਹਰਭਜਨ ਸਿੰਘ ਦੀ ਰਿਹਾਇਸ਼ ਦੇ ਬਾਹਰ ‘ਗੱਦਾਰ’ ਸ਼ਬਦ ਵੀ ਲਿਖ ਦਿੱਤਾ।

ਭੱਜੀ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰਦੇ ਹੋਏ ਉਨ੍ਹਾਂ ਨੇ “ਭੱਜੀ ਬੀ.ਜੇ.ਪੀ. ‘ਚ ਭੱਜ ਗਿਆ” ਦੇ ਨਾਅਰੇ ਲਗਾਏ। ਵਰਕਰਾਂ ਨੇ ਕਿਹਾ, “ਜਿਨ੍ਹਾਂ ਨੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ, ਉਨ੍ਹਾਂ ਨੂੰ ਕੁਝ ਸ਼ਰਮ ਹੋਣੀ ਚਾਹੀਦੀ ਹੈ।” ਉਨ੍ਹਾਂ ਨੇ ਬਾਗੀ ਆਗੂਆਂ ਨੂੰ ‘ਵਿਕਾਊ’ ਕਰਾਰ ਦਿੱਤਾ।