Amritpal Singh Protest: ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ
Amritpal Singh Protest: ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ ਕੀਤੀ ਗਈ ਬੈਰੀਕੇਡਿੰਗ ਦੌਰਾਨ ਸਥਿਤੀ ਉਸ ਸਮੇਂ ਹੋਰ ਤਣਾਅਪੂਰਨ ਹੋ ਗਈ, ਜਦੋਂ ‘ਵਾਰਿਸ ਪੰਜਾਬ ਦੇ’ ਅਤੇ ਅਕਾਲੀ ਦਲ ਨਾਲ ਜੁੜਿਆ ਇੱਕ ਨੌਜਵਾਨ ਪ੍ਰਦਰਸ਼ਨਕਾਰੀ ਪੁਲੀਸ ਵੱਲੋਂ ਤਾਇਨਾਤ ਕੀਤੀ ਗਈ ਵਾਟਰ ਕੈਨਨ ਵਾਲੀ ਗੱਡੀ ’ਤੇ ਜਾ ਚੜ੍ਹਿਆ। ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਹੋਰ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਕਰ ਰਹੇ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਵੱਲੋਂ ਚੰਡੀਗੜ੍ਹ ਵਿੱਚ ਦਾਖਲ ਹੋਣ ਅਤੇ ਮੁੱਖ ਮੰਤਰੀ ਨਿਵਾਸ ਵੱਲ ਵਧਣ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਭਾਰੀ ਖਿੱਚੋਤਾਣ ਜਾਰੀ ਹੈ, ਜਿਸ ਕਾਰਨ ਪੂਰੇ ਸਰਹੱਦੀ ਖੇਤਰ ਵਿੱਚ ਸੁਰੱਖਿਆ ਬਲ ਪੂਰੀ ਤਰ੍ਹਾਂ ਅਲਰਟ ’ਤੇ ਹਨ।
ਚੰਡੀਗੜ੍ਹ’ਵਾਰਸ ਪੰਜਾਬ’ ਜਥੇਬੰਦੀ ਦੇ ਕਾਰਕੁਨ ਸਾਰੀਆਂ ਰੋਕਾਂ ਤੋੜ ਕੇ ਚੰਡੀਗੜ੍ਹ ਵਿੱਚ ਦਾਖਲ ਹੋ ਗਏ ਹਨ। ਇਹ ਸਾਰੇ ਲਗਾਤਾਰ ਅਤੇ ਤੇਜ਼ੀ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਵੱਲ ਅੱਗੇ ਵਧ ਰਹੇ ਹਨ।
ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ ਸੁਰੱਖਿਆ ਸਖ਼ਤਦੂਜੇ ਪਾਸੇ, ਚੰਡੀਗੜ੍ਹ ਪੁਲੀਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦੇ ਬਾਹਰ ਸਖ਼ਤ ਬੈਰੀਕੇਡਿੰਗ ਕਰ ਦਿੱਤੀ ਹੈ ਅਤੇ ਸੁਰੱਖਿਆ ਦੇ ਪ੍ਰਬੰਧਾਂ ਨੂੰ ਪੂਰੀ ਤਰ੍ਹਾਂ ਮਜ਼ਬੂਤ ਕਰ ਲਿਆ ਹੈ।
ਪੁਲੀਸ ਨੇ ਮੁੱਖ ਮੰਤਰੀ ਦੀ ਰਿਹਾਈਸ ਦੇ ਨਜ਼ਦੀਕ ਸੰਸਦ ਮੈਂਬਰ ਸਰਬਜੀਤ ਸਿੰਘ ਦੀ ਪਤਨੀ ਸੰਦੀਪ ਕੌਰ ਨੂੰ 4 ਤੋਂ 5 ਕਾਰਕੁਨਾ ਸਣੇ ਹਿਰਾਸਤ ’ਚ ਲਿਆ। ਜਾਣਕਾਰੀ ਮੁਤਾਬਕ ਪੁਲੀਸ ਹਿਰਾਸਤ ’ਚ ਲਏ ਕਾਰਕੁਨਾਂ ਨੂੰ ਹੀਰਾ ਚੌਂਕ ਵਿੱਚ ਪ੍ਰਦਰਸ਼ਨ ਵਾਲੀ ਥਾਂ ’ਤੇ ਛੱਡ ਕੇ ਆ ਰਹੀ ਹੈ।
ਇਸ ਤੋਂ ਪਹਿਲਾਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ‘ਬੰਦੀ ਸਿੰਘਾਂ’ ਦੀ ਤੁਰੰਤ ਰਿਹਾਈ ਦੀ ਮੰਗ ਨੂੰ ਲੈ ਕੇ ਜਥੇਬੰਦੀ ਨਾਲ ਜੁੜੇ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵੱਲੋਂ ਅੱਜ ਚੰਡੀਗੜ੍ਹ ਵਿਖੇ ਵਿਸ਼ਾਲ ਸ਼ਾਂਤਮਈ ਮਾਰਚ ਸ਼ੁਰੂ ਕਰ ਦਿੱਤਾ ਗਿਆ ਹੈ।