latest news Punjab

Anti-sacrilege bill: ਬੇਅਦਬੀ ਵਿਰੋਧੀ ਕਾਨੂੰਨ: ਸਰਕਾਰ ਨੇ ਜਵਾਬ ਦੇ ਰੂਪ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੱਤਰ ਭੇਜਿਆ

Anti-sacrilege bill: ਬੇਅਦਬੀ ਵਿਰੋਧੀ ਕਾਨੂੰਨ: ਸਰਕਾਰ ਨੇ ਜਵਾਬ ਦੇ ਰੂਪ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੱਤਰ ਭੇਜਿਆ
  • PublishedJuly 29, 2026
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਦੀਆਂ ਇਤਰਾਜ਼ਯੋਗ ਮੱਦਾਂ ਅਤੇ ਇਤਰਾਜ਼ਯੋਗ ਸ਼ਬਦਾਵਲੀ ਨੂੰ ਹਟਾਉਣ ਵਾਸਤੇ ਸ੍ਰੀ ਅਕਾਲ ਤਖ਼ਤ ਵੱਲੋਂ ਸਰਕਾਰ ਨੂੰ ਦਿੱਤੇ ਗਏ ਨਿਰਧਾਰਿਤ ਸਮੇਂ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਅੱਜ ਸਰਕਾਰ ਵੱਲੋਂ ਅਕਾਲ ਤਖ਼ਤ ਸਾਹਿਬ ਵਿਖੇ ਇੱਕ ਪੱਤਰ ਸੌਂਪਿਆ ਗਿਆ।

ਇਹ ਪੱਤਰ ਪੰਜਾਬ ਸਰਕਾਰ ਦੇ ਨੁਮਾਇੰਦੇ ਵਜੋਂ ਅੰਮ੍ਰਿਤਸਰ ਦੱਖਣ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਅਤੇ ਅੰਮ੍ਰਿਤਸਰ ਦੇ ਉਪ ਮੰਡਲ ਮੈਜਿਸਟਰੇਟ (ਸਬ ਡਿਵੀਜ਼ਨਲ ਮਜਿਸਟ੍ਰੇਟ) ਗੁਰਮੰਦਰ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸੌਂਪਿਆ ਗਿਆ।

ਇਸ ਮੌਕੇ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਅਤੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਨੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਪਾਸੋਂ ਸਬੰਧਤ ਦਸਤਾਵੇਜ਼ ਪ੍ਰਾਪਤ ਕੀਤੇ, ਜਿਨ੍ਹਾਂ ਵਿੱਚ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਅਤੇ ਸੂਬਾ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਦੇ ਪੱਤਰ ਅਤੇ ਇੱਕ ਹੋਰ ਦਸਤਾਵੇਜ਼ ਸ਼ਾਮਲ ਹੈ।

ਇਸ ਮੁਲਾਕਾਤ ਬਾਰੇ ਜਸਕਰਨ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਦੇ ਨੁਮਾਇੰਦਿਆਂ ਨੂੰ ਸਪਸ਼ਟ ਤੌਰ ਉੱਤੇ ਦੱਸਿਆ ਗਿਆ ਕਿ ਅੱਜ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤਾ ਇੱਕ ਮਹੀਨੇ ਦਾ ਸਮਾਂ ਪੂਰਾ ਹੋ ਚੁੱਕਿਆ ਹੈ ਤਾਂ ਸਰਕਾਰ ਦਾ ਅਧਿਕਾਰਤ ਜਵਾਬ ਆਖਰੀ ਦਿਨ ਲੰਘ ਜਾਣ ਤੋਂ ਬਾਅਦ ਆਇਆ ਹੈ, ਜੋ ਕਿ ਬੇਅਦਬੀ ਜਿਹੇ ਗੰਭੀਰ ਮਾਮਲੇ ਨਾਲ ਸਬੰਧਤ ਕਾਨੂੰਨ ਬਾਰੇ ਸੰਜੀਦਾ ਪਹੁੰਚ ਨਹੀਂ ਹੈ।