India

ਅਸਾਮ ਸਰਕਾਰ ਨੇ ਜ਼ੁਬੀਨ ਗਰਗ ਦੀ ਮੌਤ ਦੀ ਜਾਂਚ ਦੇ ਹੁਕਮ ਦਿੱਤੇ; 3 ਦਿਨਾਂ ਸੋਗ ਦਾ ਐਲਾਨ

ਅਸਾਮ ਸਰਕਾਰ ਨੇ ਜ਼ੁਬੀਨ ਗਰਗ ਦੀ ਮੌਤ ਦੀ ਜਾਂਚ ਦੇ ਹੁਕਮ ਦਿੱਤੇ; 3 ਦਿਨਾਂ ਸੋਗ ਦਾ ਐਲਾਨ
  • PublishedSeptember 20, 2025

Zubeen Garg: ਅਸਾਮ ਸਰਕਾਰ ਨੇ ਸ਼ਨੀਵਾਰ ਨੂੰ ਗਾਇਕ ਜ਼ੁਬੀਨ ਗਰਗ ਦੀ ਮੌਤ ਦੀ ਜਾਂਚ ਦੇ ਹੁਕਮ ਦਿੱਤੇ ਅਤੇ ਤਿੰਨ ਦਿਨਾਂ ਦੇ ਸੋਗ ਦਾ ਐਲਾਨ ਕੀਤਾ, ਕਿਉਂਕਿ ਉਨ੍ਹਾਂ ਦੀ ਪਤਨੀ ਗਰਿਮਾ ਸੈਕੀਆ ਗਰਗ ਨੇ ਉਨ੍ਹਾਂ ਦੀ ਅੰਤਿਮ ਯਾਤਰਾ ਦੌਰਾਨ ਸ਼ਾਂਤੀ ਦੀ ਅਪੀਲ ਕੀਤੀ।

ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਗਾਇਕ ਜ਼ੁਬੀਨ ਗਰਗ ਦੀ ਮ੍ਰਿਤਕ ਦੇਹ ਲੈਣ ਲਈ ਅੱਜ ਦਿੱਲੀ ਰਵਾਨਾ ਹੋ ਗਏ। ਇਸ ਗਾਇਕ ਦੀ ਮ੍ਰਿਤਕ ਦੇਹ ਅੱਧੀ ਰਾਤ ਦੇ ਕਰੀਬ ਸਿੰਗਾਪੁਰ ਤੋਂ ਦਿੱਲੀ ਹਵਾਈ ਅੱਡੇ ’ਤੇ ਪਹੁੰਚ ਜਾਵੇਗੀ ਤੇ ਉਸ ਤੋਂ ਬਾਅਦ ਮੁੱਖ ਮੰਤਰੀ ਤੇ ਹੋਰ ਅਧਿਕਾਰੀ ਮ੍ਰਿਤਕ ਦੇਹ ਨੂੰ ਗੁਹਾਟੀ ਲਿਆਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਦਿੱਲੀ ਦੇ ਹਵਾਈ ਅੱਡੇ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਨ੍ਹਾਂ ਨੂੰ ਜ਼ੁਬੀਨ ਦੀ ਦੇਹ ਲੈਣ ਲਈ ਜਹਾਜ਼ ਤੱਕ ਜਾਣ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਕਿ ਗਾਇਕ ਨੂੰ ਸ਼ਰਧਾਂਜਲੀ ਦਿੱਤੀ ਜਾ ਸਕੇ। ਮੁੱਖ ਮੰਤਰੀ ਨਾਲ ਕੇਂਦਰੀ ਵਿਦੇਸ਼ ਰਾਜ ਮੰਤਰੀ ਪਬਿਤਰਾ ਮਾਰਗੇਰੀਟਾ ਵੀ ਸਨ ਜੋ ਜ਼ੁਬੀਨ ਦੇ ਕਾਲਜ ਦੇ ਦਿਨਾਂ ਦੇ ਮਿੱਤਰ ਸੀ। ਜ਼ੁਬੀਨ ਦੀ ਮ੍ਰਿਤਕ ਦੇਹ ਨੂੰ ਇੱਕ ਵਿਸ਼ੇਸ਼ ਜਹਾਜ਼ ਰਾਹੀਂ ਗੁਹਾਟੀ ਲਿਆਂਦਾ ਜਾਵੇਗਾ ਜਿਸ ਦੇ ਐਤਵਾਰ ਸਵੇਰੇ ਅਸਾਮ ਪਹੁੰਚਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮ੍ਰਿਤਕ ਦੇਹ ਸਿੰਗਾਪੁਰ ਵਿੱਚ ਭਾਰਤੀ ਹਾਈ ਕਮਿਸ਼ਨ ਅਤੇ ਗਾਇਕ ਦੇ ਟੀਮ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ।