latest news Punjab

Barnala Lathicharge Action: ਪੰਜਾਬ ਸਰਕਾਰ ਵੱਲੋਂ DSP ਸਤਬੀਰ ਸਿੰਘ ਮੁਅੱਤਲ

Barnala Lathicharge Action: ਪੰਜਾਬ ਸਰਕਾਰ ਵੱਲੋਂ DSP ਸਤਬੀਰ ਸਿੰਘ ਮੁਅੱਤਲ
  • PublishedJuly 24, 2026

Barnala DSP Suspended: ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ ਦੇ ਡੀਐਸਪੀ ਸਤਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਮੁਅੱਤਲੀ ਬਰਨਾਲਾ ਵਿਚ ਲਾਠੀਚਾਰਜ ਦੇ ਮਾਮਲੇ ’ਤੇ ਕੀਤੀ ਗਈ ਹੈ ਜਿਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੋਂ ਬਾਅਦ ਡੀਜੀਪੀ ਨੇ ਕਾਰਵਾਈ ਕੀਤੀ ਹੈ।

ਜਾਣਕਾਰੀ ਅਨੁਸਾਰ ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪੁਲੀਸ ਵੱਲੋਂ ਮਹਿਲਾਵਾਂ ’ਤੇ ਵੀ ਲਾਠੀਚਾਰਜ ਕੀਤਾ ਗਿਆ ਸੀ ਜਿਸ ਖ਼ਿਲਾਫ਼ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਕਸ਼ਨ ਲਿਆ ਹੈ। ਸੂਤਰਾਂ ਮੁਤਾਬਿਕ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ ਦੇ ਡੀਐਸਪੀ ਸਤਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।