latest news Sports

BCCI ਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਆਈਐੱਸ ਬਿੰਦਰਾ ਦਾ ਦੇਹਾਂਤ

BCCI ਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਆਈਐੱਸ ਬਿੰਦਰਾ ਦਾ ਦੇਹਾਂਤ
  • PublishedJanuary 25, 2026

ਭਾਰਤੀ ਕ੍ਰਿਕਟ ਬੋਰਡ (ਬੀਸੀਸੀਆਈ) ਦੇ ਦਿੱਗਜ ਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਦੇ ਸਾਬਕਾ ਪ੍ਰਧਾਨ ਇੰਦਰਜੀਤ ਸਿੰਘ ਬਿੰਦਰਾ ਦਾ ਅੱਜ ਸ਼ਾਮੀਂ 6:30 ਵਜੇ ਦੇ ਕਰੀਬ ਨਵੀਂ ਦਿੱਲੀ ਸਥਿਤ ਉਨ੍ਹਾਂ ਦੇ ਘਰ ਵਿਚ ਦੇਹਾਂਤ ਹੋ ਗਿਆ। ਉਹ 84 ਸਾਲ ਦੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਸੋਮਵਾਰ ਦੁਪਹਿਰੇ ਲੋਧੀ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਉਨ੍ਹਾਂ ਦੇ ਕਰੀਬੀ ਦੋਸਤਾਂ ਨੇ ਦੱਸਿਆ ਕਿ ਅੱਜ ਦੁਪਹਿਰ ਦਾ ਖਾਣਾ ਖਾਣ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿਗੜ ਗਈ। ਉਨ੍ਹਾਂ ਦਾ ਪੁੱਤਰ ਅਮਰ ਬਿੰਦਰਾ ਅਤੇ ਧੀ ਦਿੱਲੀ ਵਿੱਚ ਸਨ।