Blog

Carmel School Tree Tragedy: ਪੀੜਤਾਂ ਨੂੰ ਮਿਲਿਆ ਸਵਾ ਕਰੋੜ ਰੁਪਏ ਦਾ ਮੁਆਵਜ਼ਾ

  • PublishedApril 12, 2026

ਚੰਡੀਗੜ੍ਹ ਪ੍ਰਸ਼ਾਸਨ ਨੇ ਕਾਰਮਲ ਕਾਨਵੈਂਟ ਸਕੂਲ ਵਿੱਚ ਦਰੱਖਤ ਡਿੱਗਣ ਕਾਰਨ ਵਾਪਰੇ ਹਾਦਸੇ ਦੇ ਪੀੜਤਾਂ ਨੂੰ 1.20 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਹੈ। ਇਹ ਅਦਾੲਗੀ ਲਗਪਗ ਸੱਤ ਮਹੀਨਿਆਂ ਬਾਅਦ ਕੀਤੀ ਗਈ ਹੈ। ਇਸ ਹਾਦਸੇ ਤੋਂ ਬਾਅਦ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਕਈ ਘੁੰਮਣਘੇਰੀਆਂ ਵਿਚ ਪਾਈ ਰੱਖਿਆ ਸੀ ਜਿਸ ਤੋਂ ਬਾਅਦ ਪੀੜਤ ਪਰਿਵਾਰ ਨੇ ਅਦਾਲਤ ਦਾ ਰੁਖ਼ ਕੀਤਾ ਸੀ ਪਰ ਹੁਣ ਚੰਡੀਗੜ੍ਹ ਪ੍ਰਸ਼ਾਸਨ ਨੇ ਪੀੜਤ ਪਰਿਵਾਰਾਂ ਨੂੰ 1.2 ਕਰੋੜ ਰੁਪਏ ਦਾ ਮੁਆਵਜ਼ਾ ਅਦਾ ਕਰ ਦਿੱਤਾ ਹੈ। ਦਰੱਖਤ ਹਾਦਸੇ ਵਿੱਚ ਜਾਨ ਗੁਆਉਣ ਵਾਲੀ ਬੱਚੀ ਦੇ ਪਰਿਵਾਰ ਨੂੰ 80 ਲੱਖ ਰੁਪਏ ਅਤੇ ਗੰਭੀਰ ਜ਼ਖ਼ਮੀ ਹੋਈ ਬੱਚੀ ਨੂੰ 40 ਲੱਖ ਰੁਪਏ ਦੇ ਡਰਾਫਟ ਸੌਂਪ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ ਜ਼ਖਮੀ ਹੋਈ ਬੱਚੀ ਦੀ ਬਾਂਹ ਕੱਟਣੀ ਪਈ ਸੀ। ਇਸ ਮਾਮਲੇ ਦੀ ਸੁਣਵਾਈ 10 ਅਪਰੈਲ ਨੂੰ ਹੋਈ ਸੀ ਤੇ ਇਸ ਦੇ ਹੁਕਮ ਪੰਜਾਬ ਦੇ ਹਰਿਆਣਾ ਹਾਈ ਕੋਰਟ ਦੀ ਵੈਬਸਾਈਟ ’ਤੇ ਅੱਜ ਅਪਲੋਡ ਹੋਏ ਹਨ।

ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ-9 ਵਿੱਚ ਸਥਿਤ ਕਾਰਮਲ ਕਾਨਵੈਂਟ ਸਕੂਲ ਵਿੱਚ ਅੱਠ ਜੁਲਾਈ 2022 ਇੱਕ 70 ਫੁੱਟ ਉੱਚਾ ਪੁਰਾਣਾ ਹੈਰੀਟੇਜ ਦਰੱਖਤ ਅਚਾਨਕ ਜੜ੍ਹੋਂ ਉੱਖੜ ਕੇ ਬੱਚਿਆਂ ’ਤੇ ਡਿੱਗ ਗਿਆ ਸੀ। ਇਸ ਹਾਦਸੇ ਵਿੱਚ 15 ਸਾਲ ਦੀ ਇੱਕ ਵਿਦਿਆਰਥਣ ਹੀਰਾਕਸ਼ੀ ਦੀ ਮੌਤ ਹੋ ਗਈ ਸੀ ਜਦੋਂ ਕਿ 20 ਵਿਦਿਆਰਥਣਾਂ ਜ਼ਖ਼ਮੀ ਹੋ ਗਈਆਂ ਸਨ। ਇਹ ਹਾਦਸਾ ਉਸ ਸਮੇਂ ਹੋਇਆ ਸੀ ਜਦੋਂ ਸਕੂਲ ਵਿੱਚ ਲੰਚ ਟਾਈਮ (ਅੱਧੀ ਛੁੱਟੀ) ਚੱਲ ਰਿਹਾ ਸੀ ਅਤੇ ਬੱਚੇ ਦਰੱਖਤ ਦੇ ਆਲੇ-ਦੁਆਲੇ ਖੇਡ ਰਹੇ ਸਨ। ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਨੂੰ ਵੱਡੀ ਕੁਦਰਤੀ ਆਫ਼ਤ ਕਰਾਰ ਦਿੱਤਾ ਸੀ ਪਰ ਅਦਾਲਤ ਨੇ ਇਸ ’ਤੇ ਅਸੰਤੁਸ਼ਟੀ ਜ਼ਾਹਰ ਕੀਤੀ ਸੀ।