CM ਭਗਵੰਤ ਮਾਨ ਵੱਲੋਂ ਸੰਤਾਂ, ਮਹਾਂਪੁਰਖਾਂ ਨਾਲ ਮੁਲਾਕਾਤ
ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਸੰਤ ਸਮਾਜ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਪ੍ਰੋਗਰਾਮ ਦੀ ਰਣਨੀਤੀ ਤਿਆਰ ਕੀਤੀ । ਇਸ ਮੀਟਿੰਗ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਜਿਸ ਵਿੱਚ ਇਹ ਫੈਸਲਾ ਲਿਆ ਲਿਆ ਗਿਆ ਕਿ ਪ੍ਰੋਗਰਾਮ ਨੂੰ ਕਿਵੇਂ ਸਫਲ ਬਣਾਇਆ ਜਾਵੇ। ਇਸ ਬੈਠਕ ਦੌਰਾਨ CM ਮਾਨ ਨੇ ਪੰਜਾਬ ਸਰਕਾਰ ਵੱਲੋਂ ਉਲੀਕੇ ਯਾਦਗਾਰੀ ਧਾਰਮਿਕ ਸਮਾਗਮਾਂ ਦੀ ਰੂਪ-ਰੇਖਾ ਸਭ ਨਾਲ਼ ਸਾਂਝੀ ਕੀਤੀ।
ਮੁੱਖ ਸਮਾਗਮ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਣਾ ਤੈਅ ਹੈ। ਇਸ ਲਈ, ਉੱਥੇ ਇੱਕ ਟੈਂਟ ਸਿਟੀ ਸਥਾਪਤ ਕੀਤੀ ਜਾਵੇਗੀ, ਜਿਸ ਵਿੱਚ ਲੋਕਾਂ ਲਈ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਆਵਾਜਾਈ ਲਈ ਸ਼ਟਲ ਬੱਸਾਂ ਵੀ ਉਪਲਬਧ ਹੋਣਗੀਆਂ। ਸਰਕਾਰ ਨੇ ਇਸ ਮਕਸਦ ਲਈ ਮੰਤਰੀਆਂ ਦੀ ਇੱਕ ਕਮੇਟੀ ਵੀ ਬਣਾਈ ਹੈ, ਜਿਸ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਮੁੱਖ ਭੂਮਿਕਾ ਨਿਭਾਉਣਗੇ। ਆਨੰਦਪੁਰ ਸਾਹਿਬ ਨੂੰ ਸ਼ਾਨਦਾਰ ਢੰਗ ਨਾਲ ਤਿਆਰ ਕੀਤਾ ਜਾ ਰਿਹਾ ਹੈ।