Cockroach Janta Party: CJP ਵੀਰਵਾਰ ਨੂੰ ਦੇਸ਼ ਵਿਆਪੀ ਪ੍ਰਦਰਸ਼ਨ ਕਰੇਗੀ ਸ਼ੁਰੂ; ਅਣਮਿੱਥੇ ਸਮੇਂ ਲਈ ਧਰਨੇ ਦੀ ਦਿੱਤੀ ਚਿਤਾਵਨੀ
Cockroach Janta Party: ਕਾਕਰੋਚ ਜਨਤਾ ਪਾਰਟੀ (CJP) ਨੇ ਬੁੱਧਵਾਰ ਨੂੰ 11 ਜੂਨ ਨੂੰ ਪੁਣੇ ਤੋਂ ਸ਼ੁਰੂ ਹੋਣ ਵਾਲੇ ਦੇਸ਼ ਵਿਆਪੀ ਅੰਦੋਲਨ ਦਾ ਐਲਾਨ ਕੀਤਾ ਹੈ ਅਤੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਸਤੀਫ਼ਾ ਨਹੀਂ ਦਿੰਦੇ ਤਾਂ 20 ਜੂਨ ਤੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਜਾਵੇਗਾ।
ਸੀ ਜੇ ਪੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਪੁਣੇ, ਲਖਨਊ, ਅੰਮ੍ਰਿਤਸਰ, ਬੈਂਗਲੁਰੂ, ਜੈਪੁਰ ਅਤੇ ਹੈਦਰਾਬਾਦ ਸਮੇਤ ਕਈ ਸ਼ਹਿਰਾਂ ਵਿੱਚ ਪ੍ਰਦਰਸ਼ਨ ਕੀਤੇ ਜਾਣਗੇ। ਉੱਥੇ ਹੀ ਸੀ ਜੇ ਪੀ (CJP) ਦੇ ਸੰਸਥਾਪਕ ਅਭਿਜੀਤ ਦਿਪਕੇ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਕਿਹਾ ਕਿ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਵੀਰਵਾਰ ਨੂੰ ਪੁਣੇ ਦੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ।
ਸੀ ਜੇ ਪੀ (CJP) ਨੇ ਪ੍ਰੀਖਿਆਵਾਂ ਕਰਵਾਉਣ ਵਿੱਚ ਵਾਰ-ਵਾਰ ਹੋ ਰਹੀਆਂ ਨਾਕਾਮੀਆਂ ਦੇ ਦੋਸ਼ ਲਗਾਏ ਹਨ। ਉਨ੍ਹਾਂ ਨੇ ਕੇਂਦਰੀ ਸਿੱਖਿਆ ਮੰਤਰੀ ਤੋਂ ਇਸ ਦੀ ਜਵਾਬਦੇਹੀ ਮੰਗਦਿਆਂ ਸਾਫ਼ ਕਰ ਦਿੱਤਾ ਹੈ ਕਿ ਜਦੋਂ ਤੱਕ ਧਰਮਿੰਦਰ ਪ੍ਰਧਾਨ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੰਦੇ, ਉਦੋਂ ਤੱਕ ਇਹ ਪ੍ਰਦਰਸ਼ਨ ਲਗਾਤਾਰ ਜਾਰੀ ਰਹਿਣਗੇ।