latest news Punjab

Congress rift deepens: ‘ਸਾਨੂੰ ਕੰਪ੍ਰੋਮਾਈਜ਼ਡ ਲੀਡਰ ਦੀ ਲੋੜ ਨਹੀਂ….’ ਭੂਪੇਸ਼ ਬਘੇਲ ਨਾਲ ਮੀਟਿੰਗ ਮਗਰੋਂ ਰੰਧਾਵਾ ਤੇ ਚੰਨੀ ਦਾ ਵੱਡਾ ਬਿਆਨ

Congress rift deepens: ‘ਸਾਨੂੰ ਕੰਪ੍ਰੋਮਾਈਜ਼ਡ ਲੀਡਰ ਦੀ ਲੋੜ ਨਹੀਂ….’ ਭੂਪੇਸ਼ ਬਘੇਲ ਨਾਲ ਮੀਟਿੰਗ ਮਗਰੋਂ ਰੰਧਾਵਾ ਤੇ ਚੰਨੀ ਦਾ ਵੱਡਾ ਬਿਆਨ
  • PublishedJuly 11, 2026

ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਧੜੇ ਵੱਲੋਂ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨਾਲ ਮੀਟਿੰਗ ਕੀਤੀ ਗਈ। ਇਹ ਮੀਟਿੰਗ ਕਾਂਗਰਸੀ ਵਿਧਾਇਕ ਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਵਿਚ ਚਰਨਜੀਤ ਸਿੰਘ ਚੰਨੀ ਤੇ ਰਾਣਾ ਗੁਰਜੀਤ ਸਿੰਘ ਤੋਂ ਇਲਾਵਾ ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਸਿੰਘ ਬਾਜਵਾ, ਓ. ਪੀ. ਸੋਨੀ, ਪਰਗਟ ਸਿੰਘ ਸਣੇ ਵੱਡੀ ਗਿਣਤੀ ਵਿਚ ਲੀਡਰਾਂ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਮਗਰੋਂ ਚਰਨਜੀਤ ਸਿੰਘ ਚੰਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਸਾਂਝੇ ਤੌਰ ‘ਤੇ ਮੀਡੀਆ ਦੇ ਰੂਬਰੂ ਹੋਏ। ਇਸ ਮੌਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੇ ਭੁਪੇਸ਼ ਬਘੇਲ ਜੀ ਨੂੰ ਸਾਰੇ ਵਰਕਰਾਂ ਦੀਆਂ ਭਾਵਨਾਵਾਂ ਤੋਂ ਜਾਣੂੰ ਕਰਵਾਇਆ ਗਿਆ ਹੈ। ਰੰਧਾਵਾ ਨੇ ਕਿਹਾ ਕਿ ਮੀਟਿੰਗ ਵਿਚ ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਕਈ ਵਾਰ ਪਾਰਟੀਆਂ ਨੂੰ ਫ਼ੈਸਲੇ ਵਾਪਸ ਵੀ ਲੈਣੇ ਪੈਂਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਠੋਕ ਕੇ ਗੱਲ ਕਰਨ ਵਾਲਾ ਲੀਡਰ ਚਾਹੀਦਾ ਹੈ, ਸਾਨੂੰ ਕੰਪ੍ਰੋਮਾਈਜ਼ਡ ਲੀਡਰ ਦੀ ਲੋੜ ਨਹੀਂ ਹੈ।

ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿਚ ਤਕਰੀਬਨ 92 ਹਲਕਿਆਂ ਤੋਂ ਆਗੂ ਪਹੁੰਚੇ ਸਨ। ਸਾਰੇ ਕਾਂਗਰਸ ਨੂੰ ਮਜਬੂਤ ਕਰਨ ਲਈ ਕੰਮ ਕਰਨਾ  ਚਾਹੁੰਦੇ ਹਨ। ਸਾਡੇ ਵਰਕਰ ਪੰਜਾਬ ਵਿਚ ਕਾਂਗਰਸ ਨੂੰ ਸੱਤਾ ਵਿਚ ਲਿਆਉਣ ਲਈ ਕੰਮ ਕਰਨਾ ਚਾਹੁੰਦੇ ਹਨ। ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੇ ਭੁਪੇਸ਼ ਬਘੇਲ ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਸਾਰਿਆਂ ਦੀ ਗੱਲ ਹਾਈਕਮਾਂਡ ਅੱਗੇ ਰੱਖ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਿਗੜੀ ਕਾਨੂੰਨ ਵਿਵਸਥਾ ਅਤੇ ਭ੍ਰਿਸ਼ਟਾਚਾਰ ਨੂੰ ਕਾਂਗਰਸ ਹੀ ਠੱਲ੍ਹ ਪਾ ਸਕਦੀ ਹੈ। ਇਸ ਲਈ ਪਾਰਟੀ ਦਾ ਇਕਜੁੱਟ ਹੋਣਾ ਬਹੁਤ ਜ਼ਰੂਰੀ ਹੈ।