India latest news

ਰਾਸ਼ਟਰਪਤੀ ਵੱਲੋਂ Dharmendra Pradhan ਦਾ ਅਸਤੀਫ਼ਾ ਮਨਜ਼ੂਰ; Prahlad Joshi ਨੂੰ ਮਿਲਿਆ ਕੇਂਦਰੀ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ

ਰਾਸ਼ਟਰਪਤੀ ਵੱਲੋਂ Dharmendra Pradhan ਦਾ ਅਸਤੀਫ਼ਾ ਮਨਜ਼ੂਰ; Prahlad Joshi ਨੂੰ ਮਿਲਿਆ ਕੇਂਦਰੀ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ
  • PublishedJuly 25, 2026

Dharmendra Pradhan Resigns: ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦਾ ਅਸਤੀਫਾ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਮਨਜ਼ੂਰ ਕਰ ਲਿਆ ਹੈ। ਇਹ ਅਸਤੀਫਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਲਾਹ ਨਾਲ ਮਨਜ਼ੂਰ ਕੀਤਾ ਗਿਆ।

ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੇ ਐਲਾਨ ਤੋਂ ਕੁਝ ਘੰਟਿਆਂ ਬਾਅਦ ਹੀ ਇਸ ਦੀ ਰਸਮੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ। ਇਸ ਤੋਂ ਬਾਅਦ ਕੇਂਦਰੀ ਨਵਿਆਉਣਯੋਗ ਊਰਜਾ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਸੌਂਪ ਦਿੱਤਾ ਗਿਆ ਹੈ।

ਇਸ ਸਬੰਧ ਵਿੱਚ ਰਾਸ਼ਟਰਪਤੀ ਭਵਨ ਵੱਲੋਂ ਅੱਜ ਜਾਰੀ ਕੀਤੇ ਗਏ ਬਿਆਨ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੇ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਦੀ ਸਲਾਹ ’ਤੇ ਭਾਰਤ ਦੇ ਸੰਵਿਧਾਨ ਦੀ ਧਾਰਾ 75 ਦੇ ਧਾਰਾ (2) ਤਹਿਤ ਧਰਮੇਂਦਰ ਪ੍ਰਧਾਨ ਦਾ ਕੇਂਦਰੀ ਮੰਤਰੀ ਪਰਿਸ਼ਦ ਤੋਂ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਸਵੀਕਾਰ ਕਰ ਲਿਆ ਹੈ। ਇਸ ਤੋਂ ਇਲਾਵਾ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਦੀ ਸਲਾਹ ’ਤੇ ਕੈਬਨਿਟ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਉਨ੍ਹਾਂ ਦੇ ਮੌਜੂਦਾ ਮਹਿਕਮੇ ਤੋਂ ਇਲਾਵਾ ਸਿੱਖਿਆ ਮੰਤਰਾਲੇ ਦਾ ਕਾਰਜਭਾਰ ਵੀ ਸੌਂਪਣ ਦੀ ਹਦਾਇਤ ਕੀਤੀ ਹੈ।

ਇਸ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਮੰਤਰੀਆਂ ਨੇ ਕੌਕਰੇਚ ਜਨਤਾ ਪਾਰਟੀ (ਸੀ ਜੇ ਪੀ) ਦੇ ਨੁਮਾਇੰਦਿਆਂ ਨਾਲ ਸਾਂਝੀ ਪ੍ਰੈਸ ਕਾਨਫਰੰਸ ਕੀਤੀ। ਕੇਂਦਰੀ ਮੰਤਰੀ ਜੇ ਪੀ ਨੱਡਾ ਨੇ ਕਿਹਾ ਕਿ ਸਰਕਾਰ ਨੇ ਵਿਦਿਆਰਥੀਆਂ ਦੀਆਂ ਤਿੰਨੇ ਮੰਗਾਂ ਮੰਨ ਲਈਆਂ ਹਨ ਜਿਸ ਵਿਚ ਪਹਿਲੀ ਮੰਗ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦਾ ਅਸਤੀਫਾ ਸ਼ਾਮਲ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ’ਤੇ ਹੋਰ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ ਤੇ ਖੁਦਕੁਸ਼ੀ ਕਰ ਚੁੱਕੇ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।

ਇਸ ਪ੍ਰੈਸ ਕਾਨਫਰੰਸ ਵਿਚ ਸੀ ਜੇ ਪੀ ਦੇ ਆਗੂਆਂ ਨੇ ਅੰਦੋਲਨ ਖਤਮ ਕਰਨ ਦਾ ਐਲਾਨ ਕਰਦਿਆਂ ਵਿਦਿਆਰਥੀਆਂ ਤੇ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਦਰਸ਼ਨ ਖਤਮ ਕਰਨ ਤੇ ਆਪਣੇ ਆਪਣੇ ਘਰ ਚਲੇ ਜਾਣ। ਸੀ ਜੇ ਪੀ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀਆਂ ਤਿੰਨੇ ਮੰਗਾਂ ਮੰਨ ਲਈਆਂ ਹਨ।