Delhi Punjab

DSGMC ਦੇ ਜਨਰਲ ਹਾਊਸ ਨੇ ਲਿਆ ਵੱਡਾ ਫੈਸਲਾ, ਪਰਮਜੀਤ ਸਿੰਘ ਸਰਨਾ ਸਮੇਤ 3 ਸਾਬਕਾ ਪ੍ਰਧਾਨਾਂ ਦੀ ਮੈਂਬਰਸ਼ਿਪ ਕੀਤੀ ਰੱਦ

DSGMC ਦੇ ਜਨਰਲ ਹਾਊਸ ਨੇ ਲਿਆ ਵੱਡਾ ਫੈਸਲਾ, ਪਰਮਜੀਤ ਸਿੰਘ ਸਰਨਾ ਸਮੇਤ 3 ਸਾਬਕਾ ਪ੍ਰਧਾਨਾਂ ਦੀ ਮੈਂਬਰਸ਼ਿਪ ਕੀਤੀ ਰੱਦ
  • PublishedOctober 25, 2025

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਜਨਰਲ ਹਾਊਸ ਵੱਲੋਂ 3 ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਤੇ ਮਨਜੀਤ ਸਿੰਘ ਜੀਕੇ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਉਪਰੋਕਤਾਂ ਦੇ ਖਿਲਾਫ਼ ਸ਼ਿਕਾਇਤਾ ਮਿਲੀਆਂ ਸਨ। ਇਨ੍ਹਾਂ ਨੇ ਦਿੱਲੀ ਕਮੇਟੀ ਦੇ ਖਜ਼ਾਨੇ ‘ਚੋਂ ਆਪਣੇ ਰਿਸ਼ਤੇਦਾਰਾਂ ਤੇ ਆਪਣੀਆਂ ਫਰਮਾਂ ਦੇ ਨਾਂ ਚੈੱਕ ਲਏ ਸਨ।

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ DSGMC ਦੇ ਅੱਜ ਦੇ ਜਨਰਲ ਇਜਲਾਸ ਨੂੰ ਗੈਰ-ਕਾਨੂੰਨੀ, ਮਨਮਾਨਾ ਤੇ ਇਕਤਰਫਾ ਦੱਸਦੇ ਹੋਏ ਜਨਰਲ ਇਜਲਾਸ ’ਤੇ ਰੋਕ ਲਗਾ ਦਿੱਤੀ ਸੀ। ਇਸ ਤਰ੍ਹਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦਰਮਿਆਨ ਮੁੜ ਟਕਰਾਅ ਵਾਲੇ ਹਾਲਤ ਬਣ ਗਏ ਹਨ।