latest news Punjab

ਪੁੱਤ ਦੀ ਮੌਤ: ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਤੇ ਪਤਨੀ ਰਜ਼ੀਆ ਸੁਲਤਾਨਾ ਖਿਲਾਫ਼ ਕੇਸ ਦਰਜ

ਪੁੱਤ ਦੀ ਮੌਤ: ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਤੇ ਪਤਨੀ ਰਜ਼ੀਆ ਸੁਲਤਾਨਾ ਖਿਲਾਫ਼ ਕੇਸ ਦਰਜ
  • PublishedOctober 21, 2025

ਹਰਿਆਣਾ ਪੁਲੀਸ ਨੇ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਅਤੇ ਉਨ੍ਹਾਂ ਦੀ ਪਤਨੀ ਤੇ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਖਿਲਾਫ਼ ਉਨ੍ਹਾਂ ਦੇ ਪੁੱਤ ਦੀ ਮੌਤ ਦੇ ਸਬੰਧ ਵਿਚ ਕੇਸ ਦਰਜ ਕੀਤਾ ਹੈ। ਕੇਸ ਵਿਚ ਕਤਲ ਤੇ ਅਪਰਾਧਿਕ ਸਾਜ਼ਿਸ਼ ਜਿਹੇ ਦੋਸ਼ਾਂ ਨਾਲ ਸਬੰਧਤ ਧਾਰਾਵਾਂ ਵੀ ਜੋੜੀਆਂ ਗਈਆਂ ਹਨ। ਮੁਸਤਫ਼ਾ ਤੇ ਸੁਲਤਾਨਾ ਦੇ ਇਕਲੌਤੇ ਪੁੱਤਰ ਅਕੀਲ ਅਖ਼ਤਰ (35) ਦੀ ਲੰਘੇ ਵੀਰਵਾਰ ਨੂੰ ਹਰਿਆਣਾ ਦੇ ਪੰਚਕੂਲਾ ਵਿਚ ਮੌਤ ਹੋ ਗਈ ਸੀ।

ਸ਼ਮਸ਼ੂਦੀਨ ਨਾਂ ਦੇ ਸ਼ਖ਼ਸ ਦੀ ਸ਼ਿਕਾਇਤ ’ਤੇ ਦਰਜ ਐੱਫਆਈਆਰ ਮੁਤਾਬਕ ਅਖ਼ਤਰ ਦੀ ਮੌਤ ‘ਸ਼ੱਕੀ ਹਾਲਾਤ’ ਵਿਚ ਹੋਈ। ਪੰਚਕੂਲਾ ਪੁਲੀਸ ਨੇ ਮੰਗਲਵਾਰ ਨੂੰ ਕਿਹਾ ਕਿ ਮੁਸਤਫ਼ਾ, ਸੁਲਤਾਨਾ ਤੇ ਅਖ਼ਤਰ ਦੀ ਭੈਣ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਲਈ ਏਸੀਪੀ-ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਇੱਕ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਗਈ ਹੈ, ਜੋ ਕੇਸ ਦੇ ਸਾਰੇ ਪਹਿਲੂਆਂ ਦੀ ਡੂੰਘੀ ਅਤੇ ਵਿਗਿਆਨਕ ਜਾਂਚ ਕਰੇਗੀ।