India latest news

Gangster Vinod Pannu ਦੀ ਹਿਸਾਰ ਜ਼ਿਲ੍ਹਾ ਅਦਾਲਤ ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ

Gangster Vinod Pannu ਦੀ ਹਿਸਾਰ ਜ਼ਿਲ੍ਹਾ ਅਦਾਲਤ ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ
  • PublishedAugust 20, 2026

ਵੀਰਵਾਰ ਦੁਪਹਿਰ ਨੂੰ ਹਿਸਾਰ ਦੀ ਜ਼ਿਲ੍ਹਾ ਅਦਾਲਤ ਕੰਪਲੈਕਸ ਦੇ ਮੁੱਖ ਗੇਟ ‘ਤੇ ਦੋ ਹਮਲਾਵਰਾਂ ਵੱਲੋਂ ਗੈਂਗਸਟਰ ਵਿਨੋਦ ਪੰਨੂ ਉਰਫ਼ ਕਾਨਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਪੁਲੀਸ ਨੇ ਦੱਸਿਆ ਕਿ ਜਦੋਂ ਇਹ ਹਮਲਾ ਹੋਇਆ ਤਾਂ ਪੰਨੂ ਅਦਾਲਤੀ ਪੇਸ਼ੀ ਤੋਂ ਬਾਅਦ ਆਪਣੇ ਸਾਥੀਆਂ ਨਾਲ ਕੰਪਲੈਕਸ ਵਿੱਚੋਂ ਬਾਹਰ ਜਾ ਰਿਹਾ ਸੀ।

ਪੁਲੀਸ ਨੇ ਦੱਸਿਆ ਕਿ ਉਡੀਕ ਵਿੱਚ ਬੈਠੇ ਦੋ ਹਮਲਾਵਰਾਂ ਨੇ ਅਦਾਲਤ ਦੇ ਗੇਟ ‘ਤੇ ਪੰਨੂ ‘ਤੇ ਹਮਲਾ ਕੀਤਾ ਅਤੇ ਇੱਕ ਤੋਂ ਬਾਅਦ ਇੱਕ 10 ਗੋਲੀਆਂ ਚਲਾਈਆਂ। ਖ਼ਬਰਾਂ ਮੁਤਾਬਕ ਇੱਕ ਹਮਲਾਵਰ ਨੂੰ ਕੁਝ ਲੋਕਾਂ ਵੱਲੋਂ ਕਾਬੂ ਕਰ ਲਿਆ ਗਿਆ ਸੀ, ਪਰ ਪੁਲੀਸ ਨੇ ਅਜੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

ਪੁਲੀਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਇਹ ਕਤਲ ਗੈਂਗਾਂ ਦੀ ਆਪਸੀ ਰੰਜਿਸ਼ ਦਾ ਨਤੀਜਾ ਹੈ।

ਘਟਨਾ ਤੋਂ ਬਾਅਦ ਮੌਕੇ ‘ਤੇ ਭਾਰੀ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਗਈ ਅਤੇ ਇਲਾਕੇ ਨੂੰ ਘੇਰ ਲਿਆ ਗਿਆ।

ਹਾਂਸੀ ਜ਼ਿਲ੍ਹੇ ਦੇ ਪਿੰਡ ਥੂਰਾਨਾ ਦਾ ਰਹਿਣ ਵਾਲੇ ਪੰਨੂ ਵਿਰੁੱਧ ਕਤਲ ਸਮੇਤ 31 ਅਪਰਾਧਿਕ ਮਾਮਲੇ ਦਰਜ ਸਨ। ਪੁਲੀਸ ਨੇ ਦੱਸਿਆ ਕਿ ਉਸ ਦੀਆਂ ਗਤੀਵਿਧੀਆਂ ਦਿੱਲੀ-ਐੱਨ ਸੀ ਆਰ ਸਮੇਤ ਵੱਖ-ਵੱਖ ਖੇਤਰਾਂ ਵਿੱਚ ਫੈਲੀਆਂ ਹੋਈਆਂ ਸਨ।