India latest news

Gen-Z ਸਾਡੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਅਤੇ ਦੇਸ਼ ਭਗਤ: Mohan Bhagwat

Gen-Z ਸਾਡੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਅਤੇ ਦੇਸ਼ ਭਗਤ: Mohan Bhagwat
  • PublishedAugust 6, 2026

ਰਾਸ਼ਟਰੀ ਸਵੈਮਸੇਵਕ ਸੰਘ (ਆਰ ਐੱਸ ਐੱਸ) ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਕਿ Gen-Z ਅਤੇ ਜੇਨ-ਅਲਫ਼ਾ ਪੁਰਾਣੀ ਪੀੜ੍ਹੀ ਦੇ ਮੁਕਾਬਲੇ ਜ਼ਿਆਦਾ ਦੇਸ਼ ਭਗਤ ਅਤੇ ਇਮਾਨਦਾਰ ਹਨ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ, ‘ਸਾਨੂੰ ਉਨ੍ਹਾਂ ਦੀ ਗੱਲ ਧਿਆਨ ਨਾਲ ਸੁਣਨੀ ਚਾਹੀਦੀ ਹੈ।’

ਭਾਗਵਤ ਨੇ ਕਿਹਾ ਕਿ ਨੌਜਵਾਨਾਂ ਨਾਲ ਗੱਲਬਾਤ ਨਹੀਂ ਕੀਤੀ ਗਈ ਸੀ ਜਿਸ ਕਰਕੇ ਦਿੱਲੀ ਦੇ ਜੰਤਰ-ਮੰਤਰ ਉੱਤੇ ਅੰਦੋਲਨ ਦੇਖਣ ਨੂੰ ਮਿਲਿਆ।

ਭਾਗਵਤ ਨੇ ਇਹ ਪ੍ਰਗਟਾਵਾ ਮੁੰਬਈ ਦੇ ‘ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਵਿੱਚ ਇੱਕ ਪ੍ਰੋਗਰਾਮ ਦੌਰਾਨ ਕੀਤਾ। ਇਹ ਸਮਾਗਮ ਇੰਡੀਆ ਇੰਟਰਨੈਸ਼ਨਲ ਮੂਵਮੈਂਟ ਟੂ ਯੂਨਾਈਟ ਨੇਸ਼ਨਜ਼’ (IIMUN) ਵੱਲੋਂ ਆਪਣੀ 15ਵੀਂ ਵਰ੍ਹੇਗੰਢ ਮੌਕੇ ਕਰਵਾਇਆ ਗਿਆ।

ਜ਼ਿਕਰਯੋਗ ਹੈ ਕਿ ਦੇਸ਼ ਭਰ ਵਿੱਚ ਨੀਟ (NEET) ਪੇਪਰ ਲੀਕ ਖਿਲਾਫ ਹੋਏ ਪ੍ਰਦਰਸ਼ਨਾਂ ਤੋਂ ਬਾਅਦ ਸਰਕਾਰ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਸੀ। ਜੰਤਰ-ਮੰਤਰ ਵਿਚ 36 ਦਿਨਾਂ ਤੱਕ ਚੱਲੇ ਇਸ ਲੰਬੇ ਅੰਦੋਲਨ ਤੋਂ ਬਾਅਦ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਆਪਣਾ ਅਹੁਦਾ ਛੱਡਦਿਆਂ ਅਸਤੀਫ਼ਾ ਦੇਣਾ ਪਿਆ ਸੀ।