latest news Punjab

Giani Raghbir Singh ਨੂੰ ਦੋਸ਼ਾਂ ਨੂੰ ਸਾਬਤ ਕਰਨ ਲਈ 72 ਘੰਟੇ ਦਾ ਸਮਾਂ ਦਿੱਤਾ: ਧਾਮੀ

Giani Raghbir Singh ਨੂੰ ਦੋਸ਼ਾਂ ਨੂੰ ਸਾਬਤ ਕਰਨ ਲਈ 72 ਘੰਟੇ ਦਾ ਸਮਾਂ ਦਿੱਤਾ: ਧਾਮੀ
  • PublishedFebruary 19, 2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਉਨ੍ਹਾਂ ਵੱਲੋਂ ਲਾਏ ਦੋਸ਼ਾਂ ਨੂੰ ਸਪਸ਼ਟ ਕਰਨ ਲਈ 72 ਘੰਟੇ ਦਾ ਸਮਾਂ ਦਿੱਤਾ ਗਿਆ ਹੈ। ਇਹ ਖੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਗਿਆਨੀ ਰਘਬੀਰ ਸਿੰਘ ਵੱਲੋਂ ਲਾਏ ਗਏ ਦੋਸ਼ਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ ਹੈ। ਉਸ ਤੋਂ ਬਾਅਦ ਫੈਸਲਾ ਕੀਤਾ ਗਿਆ ਹੈ ਕਿ ਉਨ੍ਹਾਂ ਕੋਲੋਂ ਇਸ ਬਾਰੇ ਸਪਸ਼ਟੀਕਰਨ ਲਿਆ ਜਾਵੇ। ਉਹਨਾਂ ਆਖਿਆ ਕਿ ਜੇਕਰ ਉਹ 72 ਘੰਟੇ ਦੇ ਨਿਰਧਾਰਤ ਸਮੇਂ ਵਿੱਚ ਇਸ ਮਾਮਲੇ ਵਿੱਚ ਲਾਏ ਗਏ ਦੋਸ਼ਾਂ ਬਾਰੇ ਕੋਈ ਸਬੂਤ ਨਹੀਂ ਦਿੰਦੇ ਜਾਂ ਸਪਸ਼ਟ ਨਹੀਂ ਕਰਦੇ ਤਾਂ ਉਨ੍ਹਾਂ ਖਿਲਾਫ ਨਿਯਮਾਂ ਮੁਤਾਬਕ ਕਾਰਵਾਈ ਹੋਵੇਗੀ।

ਇਸ ਤੋਂ ਇਲਾਵਾ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੋ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੇ ਪ੍ਰਧਾਨ ਹਨ ,ਵੱਲੋਂ ਲਾਏ ਗਏ ਦੋਸ਼ਾਂ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਮੁਆਫੀ ਮੰਗਣ ਜਾਂ ਫਿਰ ਮਾਣਹਾਣੀ ਦੇ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਵਾਸਤੇ ਆਖਿਆ ਗਿਆ ਹੈ। ਉਹਨਾਂ ਆਖਿਆ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਲਾਏ ਗਏ ਦੋਸ਼ ਬੇਬੁਨਿਆਦ ਅਤੇ ਗਲਤ ਹਨ। ਸ਼੍ਰੋਮਣੀ ਕਮੇਟੀ ਵੱਲੋਂ ਜ਼ਮੀਨਾਂ ਵੇਚਣ ਦੇ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਨਿਯਮਾਂ ਦੇ ਮੁਤਾਬਕ ਕੀਤੀ ਗਈ ਹੈ ਅਤੇ ਇਸ ਵਿੱਚ ਕੋਈ ਘਪਲਾ ਨਹੀਂ ਹੋਇਆ। ਦੱਸਣਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦੋਸ਼ ਲਾਇਆ ਗਿਆ ਸੀ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਭੱਠਾ ਸਾਹਿਬ ਦੀ ਜ਼ਮੀਨ ਕੋਡੀਆਂ ਦੇ ਭਾਅ ਵੇਚੀ ਹੈ। ਉਹਨਾਂ ਵੱਲੋਂ ਗੁਰਦੁਆਰਾ ਸਾਹਿਬ ਦੀ ਜ਼ਮੀਨ ਗਮਾਡਾ ਨੂੰ ਦੇਣ ਅਤੇ ਗਮਾਡਾ ਕੋਲੋਂ ਇਸ ਸਬੰਧੀ ਵੱਡੀ ਰਕਮ ਲੈਣ ਤੋਂ ਬਾਅਦ ਵੀ ਅਗਾਂਹ ਕੋਈ ਜ਼ਮੀਨ ਨਾ ਖਰੀਦਣ ਤੇ ਘਪਲਾ ਹੋਣ ਦਾ ਦੋਸ਼ ਲਾਇਆ ਗਿਆ ਸੀ।