India latest news

Gurmeet Ram Rahim furlough: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਫ਼ਰਲੋ; 17ਵੀਂ ਵਾਰ ਆਇਆ ਜੇਲ੍ਹ ਤੋਂ ਬਾਹਰ

Gurmeet Ram Rahim furlough: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਫ਼ਰਲੋ; 17ਵੀਂ ਵਾਰ ਆਇਆ ਜੇਲ੍ਹ ਤੋਂ ਬਾਹਰ
  • PublishedAugust 25, 2026

ਦੋ ਸਾਧਵੀਆਂ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ 20 ਸਾਲ ਦੀ ਕੈਦ ਕੱਟ ਰਿਹਾ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਮੰਗਲਵਾਰ ਸਵੇਰੇ ਰੋਹਤਕ ਦੇ ਪਿੰਡ ਸੁਨਾਰੀਆ ਸਥਿਤ ਜ਼ਿਲ੍ਹਾ ਜੇਲ੍ਹ ਵਿੱਚੋਂ 21 ਦਿਨਾਂ ਦੀ ਫ਼ਰਲੋ ’ਤੇ ਬਾਹਰ ਆ ਗਿਆ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਉਸ ਨੂੰ 21 ਦਿਨਾਂ ਦੀ ਅਸਥਾਈ ਰਿਹਾਈ ਦਿੱਤੀ ਗਈ ਹੈ।

ਡੇਰਾ ਮੁਖੀ ਸਵੇਰੇ ਕਰੀਬ 6:05 ਵਜੇ ਪੁਲੀਸ ਦੇ ਸਖ਼ਤ ਸੁਰੱਖਿਆ ਘੇਰੇ ਹੇਠ ਇੱਕ ਐੱਸ.ਯੂ.ਵੀ. (SUV) ਗੱਡੀ ਰਾਹੀਂ ਜੇਲ੍ਹ ਪਰਿਸਰ ਤੋਂ ਬਾਹਰ ਨਿਕਲਿਆ। ਸੁਰੱਖਿਆ ਕਾਰਨਾਂ ਕਰਕੇ ਜੇਲ੍ਹ ਦੇ ਆਸ-ਪਾਸ ਪੁਲੀਸ ਵੱਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ। ਜਾਣਕਾਰੀ ਅਨੁਸਾਰ ਫ਼ਰਲੋ ਦੌਰਾਨ ਰਾਮ ਰਹੀਮ ਸਿਰਸਾ ਸਥਿਤ ਆਪਣੇ ਮੁੱਖ ਡੇਰੇ ਵਿੱਚ ਰਹੇਗਾ।

ਅਗਸਤ 2017 ਵਿੱਚ ਪੰਚਕੂਲਾ ਦੀ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਇਹ 17ਵਾਂ ਮੌਕਾ ਹੈ ਜਦੋਂ ਉਸ ਨੂੰ ਫ਼ਰਲੋ ਜਾਂ ਫ਼ਰਲੋ ’ਤੇ ਜੇਲ੍ਹ ਵਿੱਚੋਂ ਰਿਹਾਅ ਕੀਤਾ ਗਿਆ ਹੈ। ਇਸ ਸਾਲ ਦੌਰਾਨ ਹੀ ਇਹ ਤੀਜੀ ਵਾਰ ਹੈ ਜਦੋਂ ਉਹ ਜੇਲ੍ਹ ਤੋਂ ਬਾਹਰ ਆਇਆ ਹੈ। ਇਸ ਤੋਂ ਪਹਿਲਾਂ ਉਸ ਨੂੰ ਇਸੇ ਸਾਲ ਜਨਵਰੀ ਮਹੀਨੇ 40 ਦਿਨਾਂ ਦੀ ਅਤੇ ਮਈ ਮਹੀਨੇ ਵਿੱਚ 30 ਦਿਨਾਂ ਦੀ ਫ਼ਰਲੋ ਦਿੱਤੀ ਗਈ ਸੀ।