latest news Punjab

Guru Arjan Dev Ji martyrdom: ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

Guru Arjan Dev Ji martyrdom: ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ
  • PublishedJune 10, 2026
ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਅਤੇ ਸਮਾਗਮਾਂ ਵਿੱਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ 541 ਸ਼ਰਧਾਲੂਆਂ ਦਾ ਜਥਾ ਅੱਜ ਅੰਮ੍ਰਿਤਸਰ ਤੋਂ ਰਵਾਨਾ ਕੀਤਾ ਗਿਆ। ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ ਅਤੇ ਗੁਰਮੀਤ ਸਿੰਘ ਬੂਹ ਕਰ ਰਹੇ ਹਨ।
ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਏ ਇਸ ਜਥੇ ਨੂੰ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਜਸਵਿੰਦਰ ਸਿੰਘ ਜੱਸੀ, ਪ੍ਰੀਤਪਾਲ ਸਿੰਘ ਅਤੇ ਭਗਵੰਤ ਸਿੰਘ ਧੰਗੇੜਾ ਨੇ ਸਿਰੋਪਾਓ ਭੇਟ ਕਰਕੇ ਵਿਦਾ ਕੀਤਾ।
ਜਥੇ ਦੇ ਆਗੂ ਭੁਪਿੰਦਰ ਸਿੰਘ ਭਲਵਾਨ ਨੇ ਕਿਹਾ ਕਿ ਸਿੱਖ ਸੰਗਤਾਂ ਦੀ ਲੰਬੇ ਸਮੇਂ ਤੋਂ ਇੱਛਾ ਸੀ ਕਿ ਉਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਅਸਥਾਨ ’ਤੇ ਨਤਮਸਤਕ ਹੋ ਕੇ ਸ਼ਹੀਦੀ ਪੁਰਬ ਮਨਾਉਣ। ਉਨ੍ਹਾਂ ਦੱਸਿਆ ਕਿ ਕਾਫੀ ਸਮੇਂ ਬਾਅਦ ਇਸ ਵਾਰ ਜਥੇ ਨੂੰ ਪਾਕਿਸਤਾਨ ਜਾਣ ਦੀ ਪ੍ਰਵਾਨਗੀ ਮਿਲੀ ਹੈ, ਜੋ ਸੰਗਤਾਂ ਲਈ ਖੁਸ਼ੀ ਦੀ ਗੱਲ ਹੈ। ਉਨ੍ਹਾਂ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸਿੱਖ ਯਾਤਰੀਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਅਜਿਹੇ ਜਥਿਆਂ ਦੀ ਹਰ ਸਾਲ ਯਾਤਰਾ ਯਕੀਨੀ ਬਣਾਈ ਜਾਵੇ।