America latest news Punjab World

ਅਮਰੀਕਾ ’ਚ ਗੁਰਦਾਸਪੁਰ ਦੇ ਨੌਜਵਾਨ ਦੀ ਸ਼ਮੂਲੀਅਤ ਵਾਲੇ ਟਰੱਕ ਹਾਦਸੇ ਦੀ ਨਿਰਪੱਖ ਜਾਂਚ ਹੋਵੇ: ਸੁਖਬੀਰ ਬਾਦਲ

ਅਮਰੀਕਾ ’ਚ ਗੁਰਦਾਸਪੁਰ ਦੇ ਨੌਜਵਾਨ ਦੀ ਸ਼ਮੂਲੀਅਤ ਵਾਲੇ ਟਰੱਕ ਹਾਦਸੇ ਦੀ ਨਿਰਪੱਖ ਜਾਂਚ ਹੋਵੇ: ਸੁਖਬੀਰ ਬਾਦਲ
  • PublishedOctober 26, 2025

California truck Accident: ਅਮਰੀਕਾ ਵਿੱਚ ਇੱਕ ਟਰੱਕ ਹਾਦਸੇ ਦੇ ਦੋਸ਼ੀ 22 ਸਾਲਾ ਭਾਰਤੀ ਮੂਲ ਦੇ ਟਰੱਕ ਡਰਾਈਵਰ ਜਸ਼ਨਪ੍ਰੀਤ ਸਿੰਘ ਦੇ ਪਰਿਵਾਰ ਨੇ ਇਨ੍ਹਾਂ ਦੋਸ਼ਾਂ ਨੂੰ ਸਪੱਸ਼ਟ ਤੌਰ ‘ਤੇ ਨਕਾਰ ਦਿੱਤਾ ਹੈ ਕਿ ਉਨ੍ਹਾਂ ਦਾ ਪੁੱਤਰ ਗੱਡੀ ਚਲਾਉਂਦੇ ਸਮੇਂ ਸ਼ਰਾਬ ਪੀ ਰਿਹਾ ਸੀ। ਡਰਾਈਵਰ ਦੇ ਪਰਿਵਾਰ ਨੇ ਕਿਹਾ ਕਿ ਉਹ ਇੱਕ ਅੰਮ੍ਰਿਤਧਾਰੀ ਸਿੱਖ ਹੈ ਅਤੇ ਉਸਨੇ ਕਦੇ ਵੀ ਨਸ਼ੇ ਦਾ ਸੇਵਨ ਨਹੀਂ ਕੀਤਾ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੋਸ਼ਲ ਮੀਡੀਆ ਉੱਤੇ ਲਿਖਿਆ, ਦੀਨਾਨਗਰ ਦੇ ਪਿੰਡ ਪੁਰਾਣਾ ਸ਼ਾਲਾ ਦੇ 21 ਸਾਲਾ ਅੰਮ੍ਰਿਤਧਾਰੀ ਸਿੱਖ ਨੌਜਵਾਨ ਜਸ਼ਨਪ੍ਰੀਤ ਸਿੰਘ ਦੇ ਪਰਿਵਾਰ ਨੇ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ  ਕਮਲਜੀਤ ਸਿੰਘ ਚਾਵਲਾ ਸਮੇਤ ਮੇਰੇ ਨਾਲ ਮੁਲਾਕਾਤ ਕੀਤੀ । ਭਾਵੇਂ ਉਨ੍ਹਾਂ ਦੀਆਂ ਅੱਖਾਂ ‘ਚ ਦੁੱਖ ਦੀ ਪੀੜਾ ਸੀ, ਪਰ ਨਾਲ ਹੀ ਉਮੀਦ ਦੀ ਰੌਸ਼ਨੀ ਵੀ ਸੀ ।

ਉਨ੍ਹਾਂ ਨੇ ਪੂਰਨ ਭਰੋਸੇ ਨਾਲ ਕਿਹਾ ਕਿ ਜਸ਼ਨਪ੍ਰੀਤ, ਇੱਕ ਮਿਹਨਤੀ ਅਤੇ ਸੰਜੀਦਾ ਨੌਜਵਾਨ ਹੈ , ਜਿਸ ‘ਤੇ ਅਮਰੀਕਾ ਦੇ ਸੈਨ ਬਰਨਾਰਡੀਨੋ ਕਾਓੂਂਟੀ ‘ਚ ਹੋਈ ਦੁੱਖਦਾਈ I-10 ਸੜਕੀ ਹਾਦਸੇ ‘ਦੌਰਾਨ ਨਸ਼ੇ ਦੇ ਅਸਰ ਹੇਠ ਹੋਣ ਦਾ ਗਲਤ ਦੋਸ਼ ਲਗਾਇਆ ਗਿਆ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਟੌਕਸੀਕੋਲੋਜੀ ਦੀਆਂ ਰਿਪੋਰਟਾਂ ਗੰਭੀਰ ਤੌਰ ‘ਤੇ ਗਲਤ ਹਨ ਅਤੇ ਉਨ੍ਹਾਂ ਦੀ ਦੁਬਾਰਾ ਜਾਂਚ ਹੋਣੀ ਚਾਹੀਦੀ ਹੈ ।