latest news Punjab

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ: CM ਮਾਨ

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ: CM ਮਾਨ
  • PublishedAugust 15, 2026

ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਲਈ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਮਾਵਾਂ-ਧੀਆਂ ਨੂੰ ਆਪਣੀ ਮਰਜ਼ੀ ਅਨੁਸਾਰ ਪੈਸੇ ਖ਼ਰਚਣ ਦੀ ਆਜ਼ਾਦੀ ਮਿਲ ਰਹੀ ਹੈ, ਜਿਸ ਵਿੱਚ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਜਿਸਟਰਡ 74.59 ਲੱਖ ਔਰਤਾਂ ਵਿੱਚੋਂ 65 ਲੱਖ ਤੋਂ ਵੱਧ ਔਰਤਾਂ ਨੂੰ ਸਨਮਾਨ ਰਾਸ਼ੀ ਮਿਲ ਚੁੱਕੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਹਾਨ ਕੌਮੀ ਨਾਇਕਾਂ ਦੇ ਪੂਰਨਿਆਂ ‘ਤੇ ਚੱਲਦਿਆਂ ਉਨ੍ਹਾਂ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਕੇ ਸਾਰਿਆਂ ਦੀ ਭਲਾਈ ਅਤੇ ਖ਼ੁਸ਼ਹਾਲ ‘ਰੰਗਲਾ ਪੰਜਾਬ’ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ।

ਤਿਰੰਗਾ ਲਹਿਰਾਉਣ ਤੋਂ ਬਾਅਦ ਲੋਕਾਂ ਨੂੰ ਸੰਬੋਧਨ ਕਰਦਿਆਂ, ਮਾਨ ਨੇ ਫਿਰੋਜ਼ਪੁਰ ਨੂੰ “ਸ਼ਹੀਦਾਂ ਦੀ ਧਰਤੀ” ਦੱਸਿਆ। ਮਾਨ ਨੇ ਕਿਹਾ ਕਿ ਉਹ ਇੰਨੇ ਖ਼ਾਸ ਮੌਕੇ ‘ਤੇ ਸ਼ਹੀਦਾਂ ਦੀ ਇਤਿਹਾਸਕ ਧਰਤੀ ‘ਤੇ ਪਹੁੰਚ ਕੇ ਖ਼ੁਦ ਨੂੰ ਖ਼ੁਸ਼ਕਿਸਮਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਫਿਰੋਜ਼ਪੁਰ ਦਾ ਨਾਂ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਗਿਆ ਹੈ ਅਤੇ ਉਨ੍ਹਾਂ ਸਾਰਾਗੜ੍ਹੀ ਦੀ ਲੜਾਈ ਦੇ ਸ਼ਹੀਦਾਂ ਦੀ ਕੁਰਬਾਨੀ ਨੂੰ ਵੀ ਯਾਦ ਕੀਤਾ।

ਆਪਣੇ ਭਾਸ਼ਣ ਦੌਰਾਨ, ਮਾਨ ਨੇ ਪੰਜਾਬ ਖ਼ਿਲਾਫ਼ ਕਥਿਤ ਤੌਰ ‘ਤੇ ਸਾਜ਼ਿਸ਼ ਰਚਣ ਵਾਲੇ ਸਮਾਜ-ਵਿਰੋਧੀ ਅਨਸਰਾਂ ਨੂੰ ਚਿਤਾਵਨੀ ਦਿੱਤੀ। ਮਾਨ ਨੇ ਕਿਹਾ ਕਿ ਸੂਬੇ ਦੀ ਧਰਤੀ ਕਦੇ ਵੀ ਨਫ਼ਰਤ ਨੂੰ ਜੜ੍ਹ ਨਹੀਂ ਫੜਨ ਦੇਵੇਗੀ। ਉਨ੍ਹਾਂ ਕਿਹਾ, “ਪੰਜਾਬ ਖ਼ਿਲਾਫ਼ ਸਾਜ਼ਿਸ਼ ਕਰਨ ਵਾਲਿਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਪੰਜਾਬ ਦੀ ਧਰਤੀ ‘ਤੇ ਨਫ਼ਰਤ ਦੀ ਫ਼ਸਲ ਨਹੀਂ ਬੀਜੀ ਜਾ ਸਕਦੀ।”

ਔਰਤਾਂ ਦੇ ਸ਼ਕਤੀਕਰਨ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ, “ਸਾਲ 2026 ਪੰਜਾਬ ਦੀਆਂ ਔਰਤਾਂ ਲਈ ਆਜ਼ਾਦੀ ਅਤੇ ਸ਼ਕਤੀਕਰਨ ਦਾ ਸਾਲ ਹੈ। ਸਾਡੀਆਂ ਮਾਵਾਂ-ਧੀਆਂ ਨੂੰ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਆਪਣੀ ਮਰਜ਼ੀ ਅਨੁਸਾਰ ਆਪਣੇ ਪੈਸੇ ਖ਼ਰਚਣ ਦੀ ਆਜ਼ਾਦੀ ਮਿਲੀ ਹੈ। ਹੁਣ ਤੱਕ 74 ਲੱਖ 59 ਹਜ਼ਾਰ ਔਰਤਾਂ ਦੀ ਰਜਿਸਟਰੇਸ਼ਨ ਹੋ ਚੁੱਕੀ ਹੈ ਅਤੇ 65 ਲੱਖ 62 ਹਜ਼ਾਰ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਤਿਕਾਰ ਰਾਸ਼ੀ ਵਜੋਂ 2,274 ਕਰੋੜ 42 ਲੱਖ ਰੁਪਏ ਦੀ ਰਾਸ਼ੀ ਤਬਦੀਲ ਕੀਤੀ ਜਾ ਚੁੱਕੀ ਹੈ।”