India-EU FTA Finalized: ਭਾਰਤ ਤੇ ਯੂਰੋਪੀਅਨ ਯੂਨੀਅਨ ਦਰਮਿਆਨ ਸਭ ਤੋਂ ਅਹਿਮ ਵਪਾਰਕ ਸਮਝੌਤਾ ਸਿਰੇ ਚੜ੍ਹਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੱਸਿਆ ਕਿ ਭਾਰਤ ਅਤੇ ਯੂਰੋਪੀਅਨ ਯੂਨੀਅਨ ਦਰਮਿਆਨ ਮੁਕਤ ਵਪਾਰ ਸਮਝੌਤਾ (FTA) ਸਿਰੇ ਚੜ੍ਹ ਗਿਆ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਦੀਆਂ ਨਜ਼ਰਾਂ ਇਸ ਸਮਝੌਤੇ ’ਤੇ ਟਿਕੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਅਤੇ ਯੂਰਪੀਅਨ ਯੂਨੀਅਨ (EU) ਦੇ ਸਬੰਧਾਂ ਨੂੰ ਵਿਸ਼ਵ ਭਲਾਈ ਲਈ ਇੱਕ ਅਹਿਮ ਭਾਈਵਾਲੀ ਕਰਾਰ ਦਿੱਤਾ ਹੈ। ਗਲੋਬਲ ਪੱਧਰ ’ਤੇ ਚੱਲ ਰਹੀ ਉਥਲ-ਪੁਥਲ ਦੇ ਦੌਰ ਵਿੱਚ, ਉਨ੍ਹਾਂ ਭਰੋਸਾ ਜਤਾਇਆ ਕਿ ਭਾਰਤ-ਈਯੂ ਸਹਿਯੋਗ ਵਿਸ਼ਵ ਵਿਵਸਥਾ ਨੂੰ ਲੋੜੀਂਦੀ ਸਥਿਰਤਾ ਪ੍ਰਦਾਨ ਕਰੇਗਾ।
ਪ੍ਰਧਾਨ ਮੰਤਰੀ ਅਨੁਸਾਰ, ਇਹ ਸਮਝੌਤਾ ਨਾ ਸਿਰਫ਼ ਆਰਥਿਕ ਪੱਖੋਂ ਅਹਿਮ ਹੈ, ਸਗੋਂ ਇਹ ਸਾਂਝੀ ਖੁਸ਼ਹਾਲੀ ਲਈ ਇੱਕ ਨਵਾਂ ਰੋਡਮੈਪ ਵੀ ਤਿਆਰ ਕਰਦਾ ਹੈ।
ਇਸ ਇਤਿਹਾਸਕ ਸਮਝੌਤੇ ਦੇ ਫਾਇਦਿਆਂ ਬਾਰੇ ਚਰਚਾ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਐਫ.ਟੀ.ਏ. (FTA) ਸਮੁੰਦਰੀ ਖੇਤਰ (maritime sector) ਅਤੇ ਸਾਈਬਰ ਸੁਰੱਖਿਆ ਵਿੱਚ ਆਪਸੀ ਸਹਿਯੋਗ ਨੂੰ ਵਧਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।