India ODI squad: ਸ਼ੁਭਮਨ ਗਿੱਲ ਬਣੇ ਟੀਮ ਇੰਡੀਆ ਦੇ ਨਵੇਂ ODI ਕਪਤਾਨ, ਖਿਡਾਰੀ ਵਜੋਂ ਖੇਡਣਗੇ ਰੋਹਿਤ ਸ਼ਰਮਾ
India ODI squad: ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਆਸਟ੍ਰੇਲੀਆ ਦੌਰੇ ਲਈ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਆਸਟ੍ਰੇਲੀਆ ਦੌਰੇ ਸ਼ੁਭਮਨ ਗਿੱਲ ਨੂੰ ਭਾਰਤੀ ਟੀਮ ਦਾ ਕਪਤਾਨ ਅਤੇ ਸ਼੍ਰੇਅਸ ਅਈਅਰ ਉਪ-ਕਪਤਾਨ ਬਣਾਇਆ ਗਿਆ ਹੈ। ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਤਿੰਨ ਮੈਚਾਂ ਦੀ ODI ਸੀਰੀਜ਼ ਲਈ ਵਾਪਸੀ ਕਰਨਗੇ। ਦੋਵਾਂ ਨੇ ਆਪਣਾ ਆਖਰੀ ਮੈਚ ਇਸ ਸਾਲ 9 ਮਾਰਚ ਨੂੰ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਨਿਊਜ਼ੀਲੈਂਡ ਖ਼ਿਲਾਫ਼ ਖੇਡਿਆ ਸੀ।
ਭਾਰਤ ਆਸਟ੍ਰੇਲੀਆ ਦੌਰੇ ਦੌਰਾਨ ਤਿੰਨ ਵਨਡੇ ਅਤੇ ਪੰਜ ਟੀ-20 ਮੈਚ ਖੇਡੇਗਾ। ਪਹਿਲਾ ਮੈਚ 19 ਅਕਤੂਬਰ ਨੂੰ ਪਰਥ ਵਿੱਚ ਖੇਡਿਆ ਜਾਵੇਗਾ। ਦੂਜਾ ਅਤੇ ਤੀਜਾ ਮੈਚ ਕ੍ਰਮਵਾਰ 23 ਅਤੇ 25 ਅਕਤੂਬਰ ਨੂੰ ਐਡੀਲੇਡ ਅਤੇ ਸਿਡਨੀ ਵਿੱਚ ਖੇਡਿਆ ਜਾਵੇਗਾ।
ਆਸਟ੍ਰੇਲੀਆ ਦੌਰੇ ਲਈ ਭਾਰਤੀ ਟੀਮ-
ਸ਼ੁਭਮਨ ਗਿੱਲ (ਕਪਤਾਨ) / ਸ਼੍ਰੇਅਸ ਅਈਅਰ (ਉਪ-ਕਪਤਾਨ), ਰੋਹਿਤ ਸ਼ਰਮਾ , ਅਭਿਸ਼ੇਕ ਸ਼ਰਮਾ, ਯਸ਼ਸਵੀ ਜੈਸਵਾਲ, ਕੇਐੱਲ ਰਾਹੁਲ, ਵਿਰਾਟ ਕੋਹਲੀ, ਨਿਤੀਸ਼ ਕੁਮਾਰ ਰੈੱਡੀ, ਅਕਸ਼ਰ ਪਟੇਲ, ਰਵਿੰਦਰ ਜਡੇਜਾ, ਧਰੁਵ ਜੁਰੇਲ/ਸੰਜੂ ਸੈਮਸਨ (ਵਿਕਟਕੀਪਰ), ਵਾਸ਼ ਸਨਦਰ, ਰਿਆਨ ਪਰਾਗ, ਤਿਲਕ ਵਰਮਾ, ਕੁਲਦੀਪ ਯਾਦਵ, ਵਰੁਣ ਚੱਕਰਵਰਤੀ, ਹਰਸ਼ਿਤ ਰਾਣਾ, ਅਰਸ਼ਦੀਪ ਸਿੰਘ, ਮੁਹੰਮਦ ਸਿਰਾਜ/ਮੁਹੰਮਦ ਸ਼ਮੀ।