latest news Sports

IPL 2026: Delhi Capitals ਨੇ Mumbai Indians ਨੂੰ 6 ਵਿਕਟਾਂ ਨਾਲ ਹਰਾਇਆ

IPL 2026: Delhi Capitals ਨੇ Mumbai Indians ਨੂੰ 6 ਵਿਕਟਾਂ ਨਾਲ ਹਰਾਇਆ
  • PublishedApril 4, 2026

ਆਈਪੀਐਲ ਦੇ ਅੱਜ ਦੇ ਮੈਚ ਵਿਚ ਦਿੱਲੀ ਕੈਪੀਟਲਜ਼ ਨੇ ਮੁੰਬਈ ਇੰਡੀਅਨਜ਼ ਨੂੰ 6 ਵਿਕਟਾਂ ਨਾਲ ਹਰਾ ਕੇ ਟੂਰਨਾਮੈਂਟ ਵਿੱਚ ਆਪਣੀ ਲਗਾਤਾਰ ਦੂਜੀ ਜਿੱਤ ਦਰਜ ਕੀਤੀ ਹੈ। ਅਰੁਣ ਜੇਤਲੀ ਸਟੇਡੀਅਮ ਵਿੱਚ ਖੇਡੇ ਗਏ ਇਸ ਮੈਚ ਵਿੱਚ ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ।

ਮੁੰਬਈ ਇੰਡੀਅਨਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ‘ਤੇ 162 ਦੌੜਾਂ ਬਣਾਈਆਂ। ਟੀਮ ਵੱਲੋਂ ਕਪਤਾਨੀ ਕਰ ਰਹੇ ਸੂਰਿਆਕੁਮਾਰ ਯਾਦਵ ਨੇ ਸਭ ਤੋਂ ਵੱਧ 51 ਦੌੜਾਂ ਦੀ ਪਾਰੀ ਖੇਡੀ। ਇਸ ਤੋਂ ਇਲਾਵਾ ਰੋਹਿਤ ਸ਼ਰਮਾ ਨੇ 35 ਦੌੜਾਂ ਅਤੇ ਨਮਨ ਧੀਰ ਨੇ 28 ਦੌੜਾਂ ਦਾ ਯੋਗਦਾਨ ਦਿੱਤਾ ਜਦਕਿ ਮਿਚੇਲ ਸੈਂਟਨਰ 18 ਦੌੜਾਂ ਬਣਾ ਕੇ ਨਾਬਾਦ ਰਹੇ। ਦਿੱਲੀ ਵੱਲੋਂ ਮੁਕੇਸ਼ ਕੁਮਾਰ ਨੇ 2 ਵਿਕਟਾਂ ਹਾਸਲ ਕੀਤੀਆਂ ਅਤੇ ਅਕਸ਼ਰ ਪਟੇਲ, ਲੁੰਗੀ ਐਨਗਿਡੀ, ਵਿਪਰਾਜ ਨਿਗਮ ਤੇ ਟੀ ਨਟਰਾਜਨ ਨੇ 1-1 ਵਿਕਟ ਹਾਸਲ ਕੀਤੀ।

 

163 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਦਿੱਲੀ ਦੀ ਟੀਮ ਨੇ 18.1 ਓਵਰਾਂ ਵਿੱਚ ਸਿਰਫ਼ 4 ਵਿਕਟਾਂ ਗੁਆ ਕੇ ਮੈਚ ਜਿੱਤ ਲਿਆ। ਇਸ ਦੌਰਾਨ ਰਿਜ਼ਵੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 90 ਦੌੜਾਂ ਬਣਾਈਆਂ ਅਤੇ ਟੀਮ ਨੂੰ ਜਿੱਤ ਦੇ ਨਜ਼ਦੀਕ ਪਹੁੰਚਾਇਆ।

ਮੁੰਬਈ ਦੇ ਨਿਯਮਤ ਕਪਤਾਨ ਹਾਰਦਿਕ ਪਾਂਡਿਆ ਇਸ ਮੈਚ ਵਿੱਚ ਨਹੀਂ ਖੇਡੇ। ਸੂਰਿਆਕੁਮਾਰ ਯਾਦਵ ਨੇ ਦੱਸਿਆ ਕਿ ਹਾਰਦਿਕ ਪੂਰੀ ਤਰ੍ਹਾਂ ਫਿੱਟ ਨਹੀਂ ਸਨ, ਜਿਸ ਕਾਰਨ ਉਨ੍ਹਾਂ ਨੂੰ ਟੀਮ ਦੀ ਕਮਾਨ ਸੰਭਾਲਣੀ ਪਈ।