RCB in IPL playoff: ਰੌਇਲ ਚੈਲੰਜਰਜ਼ ਬੰਗਲੁਰੂ ਨੇ ਪੰਜਾਬ ਨੂੰ 23 ਦੌੜਾਂ ਨਾਲ ਹਰਾਇਆ
RCB in IPL playoff: ਰੌਇਲ ਚੈਲੰਜਰਜ਼ ਬੰਗਲੁਰੂ ਨੇ ਆਈਪੀਐਲ (IPL) ਵਿੱਚ ਐਤਵਾਰ ਨੂੰ ਪੰਜਾਬ ਕਿੰਗਜ਼ ਨੂੰ 23 ਦੌੜਾਂ ਨਾਲ ਹਰਾ ਦਿੱਤਾ ਹੈ। ਧਰਮਸ਼ਾਲਾ ਦੇ ਮੈਦਾਨ ‘ਤੇ ਰੌਇਲ ਚੈਲੰਜਰਜ਼ ਬੰਗਲੁਰੂ ਨੇ ਟਾਸ ਹਾਰਨ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਤ 20 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ ‘ਤੇ 222 ਦੌੜਾਂ ਦਾ ਵੱਡਾ ਸਕੋਰ ਖੜ੍ਹਾ ਕੀਤਾ। ਜਵਾਬ ਵਿੱਚ ਪੰਜਾਬ ਕਿੰਗਜ਼ ਦੀ ਟੀਮ 8 ਵਿਕਟਾਂ ਗੁਆ ਕੇ 199 ਦੌੜਾਂ ਹੀ ਬਣਾ ਸਕੀ।
ਇਸ ਸ਼ਾਨਦਾਰ ਜਿੱਤ ਨਾਲ ਹੀ ਰੌਇਲ ਚੈਲੰਜਰਜ਼ ਬੰਗਲੁਰੂ ਦੇ ਹੁਣ ਕੁੱਲ 18 ਅੰਕ (Points) ਹੋ ਗਏ ਹਨ ਅਤੇ ਉਹ ਇਸ ਸੀਜ਼ਨ ਵਿੱਚ ਪਲੇਅ-ਆਫ ਵਿੱਚ ਜਗ੍ਹਾ ਪੱਕੀ ਕਰਨ ਵਾਲੀ ਪਹਿਲੀ ਟੀਮ ਬਣ ਗਈ ਹੈ। ਦੂਜੇ ਪਾਸੇ, ਪੰਜਾਬ ਕਿੰਗਜ਼ ਲਈ ਇਹ ਹਾਰ ਬੇਹੱਦ ਨਿਰਾਸ਼ਾਜਨਕ ਰਹੀ, ਕਿਉਂਕਿ ਟੂਰਨਾਮੈਂਟ ਵਿੱਚ ਇਹ ਉਸਦੀ ਲਗਾਤਾਰ ਛੇਵੀਂ ਹਾਰ ਹੈ।
ਰੌਇਲ ਚੈਲੰਜਰਜ਼ ਬੰਗਲੁਰੂ ਵੱਲੋਂ ਮਿਲੇ 223 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਪੰਜਾਬ ਕਿੰਗਜ਼ ਦੀ ਸ਼ੁਰੂਆਤ ਬੇਹੱਦ ਖ਼ਰਾਬ ਰਹੀ। ਟੀਮ ਨੇ ਲਗਪਗ 19 ਦੌੜਾਂ ਦੇ ਸਕੋਰ ਤੱਕ ਹੀ ਆਪਣੇ 3 ਅਹਿਮ ਵਿਕਟ ਗੁਆ ਦਿੱਤੇ ਸਨ। ਇਸ ਸ਼ੁਰੂਆਤੀ ਝਟਕੇ ਤੋਂ ਬਾਅਦ ਕੂਪਰ ਕੋਨੋਲੀ, ਮਾਰਕਸ ਸਟੋਇਨਿਸ ਅਤੇ ਸ਼ਸ਼ਾਂਕ ਸਿੰਘ ਨੇ ਪਾਰੀ ਨੂੰ ਸੰਭਾਲਣ ਅਤੇ ਜਿੱਤ ਲਈ ਸੰਘਰਸ਼ ਜ਼ਰੂਰ ਕੀਤਾ ਪਰ ਉਹ ਆਪਣੀ ਟੀਮ ਨੂੰ ਜਿੱਤ ਦੀ ਦਹਿਲੀਜ਼ ਤੱਕ ਪਹੁੰਚਾਉਣ ਵਿੱਚ ਨਾਕਾਮ ਰਹੇ।