India latest news Sports

IPL: Gujarat Titans ਨੇ ਲਖਨਊ ਸੁਪਰ ਜਾਇੰਟਸ ਨੂੰ 7 ਵਿਕਟਾਂ ਨਾਲ ਹਰਾਇਆ

IPL: Gujarat Titans ਨੇ ਲਖਨਊ ਸੁਪਰ ਜਾਇੰਟਸ ਨੂੰ 7 ਵਿਕਟਾਂ ਨਾਲ ਹਰਾਇਆ
  • PublishedApril 12, 2026

ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਇੱਕ ਰੌਮਾਂਚਕ ਮੁਕਾਬਲੇ ਵਿੱਚ ਗੁਜਰਾਤ ਟਾਈਟਨਜ਼ ਨੇ ਲਖਨਊ ਸੁਪਰ ਜਾਇੰਟਸ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਹੈ। ਲਖਨਊ ਦੀ ਟੀਮ ਨੂੰ 8 ਵਿਕਟਾਂ ਦੇ ਨੁਕਸਾਨ ‘ਤੇ 164 ਦੌੜਾਂ ‘ਤੇ ਰੋਕਣ ਤੋਂ ਬਾਅਦ ਗੁਜਰਾਤ ਟਾਈਟਨਜ਼ ਨੇ ਇਹ ਟੀਚਾ 18.4 ਓਵਰਾਂ ਵਿੱਚ ਸਿਰਫ਼ 3 ਵਿਕਟਾਂ ਗੁਆ ਕੇ ਹਾਸਲ ਕਰ ਲਿਆ।

ਗੁਜਰਾਤ ਟਾਈਟਨਜ਼ ਦੀ ਜਿੱਤ ਵਿੱਚ ਕਪਤਾਨ ਸ਼ੁਭਮਨ ਗਿੱਲ ਅਤੇ ਜੋਸ ਬਟਲਰ ਨੇ ਅਹਿਮ ਭੂਮਿਕਾ ਨਿਭਾਈ। ਸ਼ੁਭਮਨ ਗਿੱਲ ਨੇ 40 ਗੇਂਦਾਂ ਵਿੱਚ 56 ਦੌੜਾਂ ਬਣਾਈਆਂ, ਜਦੋਂ ਕਿ ਜੋਸ ਬਟਲਰ ਨੇ 37 ਗੇਂਦਾਂ ਵਿੱਚ 60 ਦੌੜਾਂ ਦੀ ਤੇਜ਼ ਤਰਾਰ ਪਾਰੀ ਖੇਡੀ। ਦੋਵਾਂ ਨੇ ਦੂਜੀ ਵਿਕਟ ਲਈ 58 ਗੇਂਦਾਂ ਵਿੱਚ 84 ਦੌੜਾਂ ਦੀ ਸਾਂਝੇਦਾਰੀ ਕਰਕੇ ਟੀਮ ਦੀ ਜਿੱਤ ਪੱਕੀ ਕਰ ਦਿੱਤੀ। ਲਖਨਊ ਸੁਪਰ ਜਾਇੰਟਸ ਵੱਲੋਂ ਦਿਗਵੇਸ਼ ਰਾਠੀ, ਮੁਹੰਮਦ ਸ਼ਮੀ ਅਤੇ ਪ੍ਰਿੰਸ ਯਾਦਵ ਨੇ ਇੱਕ-ਇੱਕ ਵਿਕਟ ਹਾਸਲ ਕੀਤੀ।