latest news Punjab

Jagtar Hawara parole: ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

  • PublishedAugust 13, 2026

Jagtar Hawara parole: ਜਗਤਾਰ ਸਿੰਘ ਹਵਾਰਾ ਨੇ ਦਿੱਲੀ ਜੇਲ੍ਹ ਵਿਭਾਗ ਵੱਲੋਂ ਮਨਜ਼ੂਰ ਕੀਤੀ ਗਈ 2 ਦਿਨ ਦੀ ਪੈਰੋਲ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਅਧਿਕਾਰਤ ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ ਹੈ। ਸੂਤਰਾਂ ਨੇ ਦੱਸਿਆ ਕਿ ਹਵਾਰਾ ਨੇ ਇਸ ਰਾਹਤ ਦਾ ਲਾਭ ਲੈਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਆਪਣੀ ਬਿਮਾਰ ਮਾਂ ਨਾਲ ਮਿਲਣ ਲਈ ਨਿਯਮਿਤ ਪੈਰੋਲ ਦੀ ਮੰਗ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਹਵਾਰਾ ਨੂੰ ਸੂਚਨਾ ਦਿੱਤੀ ਗਈ ਸੀ ਕਿ ਉਸ ਨੂੰ ਹਾਈ ਰਿਸਕ ਕੈਦੀ ਦੀ ਸ਼੍ਰੇਣੀ ਵਿਚ ਰੱਖਿਆ ਗਿਆ ਹੈ ਤੇ ਜੇਲ੍ਹ ਤੋਂ ਬਾਹਰ ਉਸ ਦੀ ਆਵਾਜਾਈ ਲਈ ਵਾਧੂ ਸੁਰੱਖਿਆ ਮੁਲਾਜ਼ਮਾਂ ਦੀ ਤਾਇਨਾਤੀ ਕਰਨੀ ਪਵੇਗੀ। ਦੱਸ ਦਈਏ ਕਿ ਜਗਤਾਰ ਸਿੰਘ ਹਵਾਰਾ ਚੰਡੀਗੜ੍ਹ ਵਿਚ 31 ਅਗਸਤ 1995 ਨੂੰ ਹੋਏ ਸਿਵਲ ਸਕੱਤਰੇਤ ਦੇ ਐਂਟਰੀ ਗੇਟ ‘ਤੇ ਹੋਏ ਧਮਾਕੇ ਨਾਲ ਜੁੜੇ ਮਾਮਲੇ ਵਿਚ ਉਮਰਕੈਦ ਦੀ ਸਜ਼ਾ ਕੱਟ ਰਿਹਾ ਹੈ। ਇਸ ਧਮਾਕੇ ਵਿਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ 17 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਹਵਾਰਾ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ, ਪਰ ਬਾਅਦ ਵਿਚ ਹਾਈ ਕੋਰਟ ਨੇ ਇਸ ਸਜ਼ਾ ਨੂੰ ਬਦਲ ਦਿੱਤਾ ਸੀ।