Jalalabad MC Elections: ‘ਆਪ’ ਨੇ 12, ਕਾਂਗਰਸ ਨੇ 4 ਅਤੇ ਅਕਾਲੀ ਦਲ ਨੇ ਜਿੱਤੀ 1 ਸੀਟ
ਜ਼ਿਲ੍ਹਾ ਫ਼ਾਜ਼ਿਲਕਾ ਦੀ ਨਗਰ ਕੌਂਸਲ ਜਲਾਲਾਬਾਦ ਵਿਖੇ ਅੱਜ ਹੋਈਆਂ ਚੋਣਾਂ ਵਿੱਚ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਨੇ 12, ਕਾਂਗਰਸ ਨੇ 4 ਅਤੇ ਸ਼੍ਰੋਮਣੀ ਅਕਾਲੀ ਦਲ ਨੇ 1 ਸੀਟ ਜਿੱਤ ਉੱਤੇ ਜਿੱਤ ਦਰਜ ਕੀਤੀ ਹੈ।
ਦੱਸ ਦੇਈਏ ਕਿ ਬੀਤੇ ਮਹੀਨੇ ਪੰਜਾਬ ਭਰ ਵਿੱਚ ਹੋਈਆਂ ਨਗਰ ਨਿਗਮ, ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੌਰਾਨ ਜਲਾਲਾਬਾਦ ਵਿੱਚ ਵਾਰਡਬੰਦੀ ਮੁਕੰਮਲ ਨਾ ਹੋਣ ਕਰਕੇ ਚੋਣ ਨਹੀਂ ਹੋ ਸਕੀ ਸੀ।
ਇਨ੍ਹਾਂ ਨਤੀਜਿਆਂ ਵਿੱਚ ਜਿੱਥੇ ਸੱਤਾਧਾਰੀ ਧਿਰ ਨੇ ਬਹੁਮਤ ਹਾਸਲ ਕਰਕੇ ਆਪਣਾ ਨਗਰ ਕੌਂਸਲ ਦਾ ਪ੍ਰਧਾਨ ਬਣਾਉਣ ਦਾ ਰਾਹ ਪੱਧਰਾ ਕਰ ਲਿਆ ਹੈ, ਉੱਥੇ ਹੀ ਕਾਂਗਰਸ ਨੂੰ ਚਾਰ ਸੀਟਾਂ ਅਤੇ ਅਕਾਲੀ ਦਲ ਨੂੰ ਸਿਰਫ਼ ਇੱਕ ਸੀਟ ਮਿਲਣ ਕਾਰਨ, ਉਨ੍ਹਾਂ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਾਸਤੇ ਹੋਰ ਮਿਹਨਤ ਕਰਨ ਦੀ ਲੋੜ ਮਹਿਸੂਸ ਹੋ ਰਹੀ ਹੈ।
ਇਸ ਮੌਕੇ ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਨੇ ਸ਼ਹਿਰ ਦੇ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਇਸ ਜਿੱਤ ਦਾ ਸਿਹਰਾ ਦਿੱਤਾ ਹੈ। ਦੂਜੇ ਪਾਸੇ, ਵਿਰੋਧੀ ਧਿਰ ਦੇ ਆਗੂਆਂ ਨੇ ਸੱਤਾਧਾਰੀ ਧਿਰ ਦੇ ਵਿਧਾਇਕ ‘ਤੇ ਧੱਕੇਸ਼ਾਹੀ ਕਰਨ ਦੇ ਦੋਸ਼ ਵੀ ਲਗਾਏ ਹਨ।