ਬਾਡੀ ਬਿਲਡਰ Varinder Ghuman ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ
Varinder Ghuman death: ਵਰਿੰਦਰ ਸਿੰਘ ਘੁੰਮਣ, ਭਾਰਤ ਦੇ ਸਭ ਤੋਂ ਵੱਡੇ ਅੰਤਰਰਾਸ਼ਟਰੀ ਸ਼ਾਕਾਹਾਰੀ ਬਾਡੀ ਬਿਲਡਰ ਅਤੇ ਬਾਲੀਵੁੱਡ ਅਦਾਕਾਰ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਘੁੰਮਣ ਦਾ ਮੋਢਾ ਫ੍ਰੈਕਚਰ ਸੀ ਅਤੇ ਉਹ ਸਰਜਰੀ ਲਈ ਅੰਮ੍ਰਿਤਸਰ ਵਿੱਚ ਸਨ। ਮੋਢੇ ਦੇ ਇਲਾਜ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦੀ ਮੌਤ ਹੋ ਗਈ।
ਜਲੰਧਰ ਦੇ ਬਸਤੀ ਸ਼ੇਖ ਅਧੀਨ ਘਈ ਨਗਰ ਦੇ ਰਹਿਣ ਵਾਲੇ ਮਸ਼ਹੂਰ ਬਾਡੀ ਬਿਲਡਰ ਅਤੇ ਬਾਲੀਵੁੱਡ ਅਦਾਕਾਰ ਵਰਿੰਦਰ ਘੁੰਮਣ ਦੇ ਮੋਢੇ ਵਿੱਚ ਫ੍ਰੈਕਚਰ ਸੀ ਅਤੇ ਉਨ੍ਹਾਂ ਨੂੰ ਇਲਾਜ ਲਈ ਫੋਰਟਿਸ ਅੰਮ੍ਰਿਤਸਰ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਨੂੰ ਨਸਾਂ ਦੇ ਦਬਾਅ ਕਾਰਨ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ।