India latest news

Jantar Mantar Protest: ਕੇਂਦਰ ਸਰਕਾਰ ਵੱਲੋਂ ਸੀ ਜੇ ਪੀ ਦੀਆਂ ਮੰਗਾਂ ਮੰਨਣ ਤੋਂ ਬਾਅਦ ਵਿਦਿਆਰਥੀ ਅੰਦੋਲਨ ਸਮਾਪਤ

Jantar Mantar Protest: ਕੇਂਦਰ ਸਰਕਾਰ ਵੱਲੋਂ ਸੀ ਜੇ ਪੀ ਦੀਆਂ ਮੰਗਾਂ ਮੰਨਣ ਤੋਂ ਬਾਅਦ ਵਿਦਿਆਰਥੀ ਅੰਦੋਲਨ ਸਮਾਪਤ
  • PublishedJuly 25, 2026

ਜੰਤਰ ਮੰਤਰ ’ਤੇ ਵੱਡੇ ਪ੍ਰਦਰਸ਼ਨ ਤੋਂ ਬਾਅਦ ਕੇਂਦਰ ਸਰਕਾਰ ਨੇ ਕੌਕਰੇਚ ਜਨਤਾ ਪਾਰਟੀ (ਸੀ ਜੇ ਪੀ) ਦੇ ਨੁਮਾਇੰਦਿਆਂ ਨਾਲ ਸਾਂਝੀ ਪ੍ਰੈਸ ਕਾਨਫਰੰਸ ਕੀਤੀ। ਕੇਂਦਰੀ ਮੰਤਰੀ ਜੇ ਪੀ ਨੱਢਾ ਨੇ ਕਿਹਾ ਕਿ ਸਰਕਾਰ ਨੇ ਵਿਦਿਆਰਥੀਆਂ ਦੀਆਂ ਤਿੰਨੇ ਮੰਗਾਂ ਮੰਨ ਲਈਆਂ ਹਨ ਜਿਸ ਵਿਚ ਪਹਿਲੀ ਮੰਗ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦਾ ਅਸਤੀਫਾ ਸ਼ਾਮਲ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ’ਤੇ ਹੋਰ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ ਤੇ ਖੁਦਕੁਸ਼ੀ ਕਰ ਚੁੱਕੇ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।

ਇਸ ਪ੍ਰੈਸ ਕਾਨਫਰੰਸ ਵਿਚ ਸੀ ਜੇ ਪੀ ਦੇ ਆਗੂਆਂ ਨੇ ਅੰਦੋਲਨ ਖਤਮ ਕਰਨ ਦਾ ਐਲਾਨ ਕਰਦਿਆਂ ਵਿਦਿਆਰਥੀਆਂ ਤੇ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਦਰਸ਼ਨ ਖਤਮ ਕਰਨ ਤੇ ਆਪਣੇ ਆਪਣੇ ਘਰ ਚਲੇ ਜਾਣ। ਸੀ ਜੇ ਪੀ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀਆਂ ਤਿੰਨੇ ਮੰਗਾਂ ਮੰਨ ਲਈਆਂ ਹਨ। ਇਸ ਮੌਕੇ ਕੇਂਦਰੀ ਮੰਤਰੀ ਜੇ ਪੀ ਨੱਢਾ ਅਤੇ ਜਿਤੇਂਦਰ ਸਿੰਘ ਤੋਂ ਇਲਾਵਾ ਸੌਰਭ ਦਾਸ ਤੇ ਆਸ਼ੂਤੋਸ਼ ਰੰਕਾ ਮੌਜੂਦ ਸਨ।

CJP ਦੇ ਆਗੂ ਆਸ਼ੂਤੋਸ਼ ਰੰਕਾ ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਕੋਈ ਬਹੁਤ ਵੱਡੀਆਂ ਨਹੀਂ ਸਨ ਜਿਨ੍ਹਾਂ ਨੂੰ ਹੁਣ ਸਰਕਾਰ ਨੇ ਸਵੀਕਾਰ ਕਰ ਲਿਆ ਹੈ। ਲੰਬੇ ਸੰਘਰਸ਼ ਅਤੇ ਪ੍ਰਦਰਸ਼ਨ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਹਨ, ਜਿਸ ਤੋਂ ਬਾਅਦ ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਾਂਤੀਪੂਰਵਕ ਤਰੀਕੇ ਨਾਲ ਪ੍ਰਦਰਸ਼ਨ ਵਾਲੀਆਂ ਥਾਵਾਂ ਤੋਂ ਵਾਪਸ ਚਲੇ ਜਾਣ।

CJP ਦੇ ਹੀ ਦੂਜੇ ਆਗੂ ਸੌਰਵ ਦਾਸ ਨੇ ਸਰਕਾਰ ਨਾਲ ਹੋਈ ਗੱਲਬਾਤ ਤੋਂ ਬਾਅਦ ਸਪਸ਼ਟ ਕੀਤਾ ਕਿ ਸਰਕਾਰ ਨੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਪ੍ਰਵਾਨ ਕਰ ਲਿਆ ਹੈ ਅਤੇ ਇਸੇ ਆਧਾਰ ’ਤੇ ਉਹ ਤੁਰੰਤ ਪ੍ਰਭਾਵ ਨਾਲ ਆਪਣਾ ਪ੍ਰਦਰਸ਼ਨ ਵਾਪਸ ਲੈਣ ਦਾ ਐਲਾਨ ਕਰਦੇ ਹਨ।

ਕੇਂਦਰੀ ਮੰਤਰੀ ਜੇ.ਪੀ. ਨੱਢਾ ਨਾਲ ਹੋਈ ਬੈਠਕ ਬਾਰੇ ਜਾਣਕਾਰੀ ਦਿੰਦਿਆਂ ਸੌਰਵ ਦਾਸ ਅਤੇ ਸਰਕਾਰ ਵੱਲੋਂ ਦੱਸਿਆ ਗਿਆ ਕਿ ਸਰਕਾਰ ਨੀਟ ਪੀੜਤ ਤੇ ਖ਼ੁਦਕੁਸ਼ੀ ਕਰਨ ਵਾਲਿਆਂ ਦੇ ਪਰਿਵਾਰਾਂ ਨੂੰ ਨਿਯਮਾਂ ਤਹਿਤ ਵਿੱਤੀ ਅਤੇ ਸਨਮਾਨਜਨਕ ਮੁਆਵਜ਼ਾ ਦੇਵੇਗੀ। ਇਸ ਤੋਂ ਇਲਾਵਾ ਸਰਕਾਰ ਨੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਦਰਜ ਕੀਤੀਆਂ ਗਈਆਂ ਐੱਫ.ਆਈ.ਆਰ. (FIRs) ਨੂੰ ਵੀ ਕਾਨੂੰਨੀ ਪ੍ਰਕਿਰਿਆ ਤਹਿਤ ਵਾਪਸ ਲੈਣ ਲਈ ਢੁਕਵੇਂ ਕਦਮ ਚੁੱਕਣ ਦਾ ਪੱਕਾ ਭਰੋਸਾ ਦਿੱਤਾ ਹੈ, ਜਿਸ ਤੋਂ ਬਾਅਦ ਸਾਰਾ ਮਾਮਲਾ ਸੁਖਾਵੇਂ ਮਾਹੌਲ ਵਿੱਚ ਸਮਾਪਤ ਹੋ ਗਿਆ ਹੈ।