India latest news

Karnaprayag Incident Latest Update: ਕਰਨਪ੍ਰਯਾਗ ਅਤੇ ਨਗਰਾਸੂ ਘਟਨਾਵਾਂ ਦੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ: ਪੁਸ਼ਕਰ ਸਿੰਘ ਧਾਮੀ

Karnaprayag Incident Latest Update: ਕਰਨਪ੍ਰਯਾਗ ਅਤੇ ਨਗਰਾਸੂ ਘਟਨਾਵਾਂ ਦੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ: ਪੁਸ਼ਕਰ ਸਿੰਘ ਧਾਮੀ
  • PublishedJune 23, 2026

Hemkund Sahib Yatra 2026: ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਸੂਬਾ ਸਰਕਾਰ, ਪ੍ਰਸ਼ਾਸਨ ਅਤੇ ਪੁਲੀਸ ਕਰਨਪ੍ਰਯਾਗ ਅਤੇ ਨਗਰਾਸੂ ਵਿੱਚ ਵਾਪਰੀਆਂ ਘਟਨਾਵਾਂ ਦੇ ਸਬੰਧ ਵਿੱਚ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਿਰਪੱਖ ਅਤੇ ਜ਼ਰੂਰੀ ਕਾਰਵਾਈ ਕਰ ਰਹੇ ਹਨ। ਜਾਂਚ ਵਿੱਚ ਦੋਸ਼ੀ ਪਾਏ ਗਏ ਲੋਕਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ ਅਤੇ ਸਾਰੇ ਤੱਥਾਂ ਦੇ ਆਧਾਰ ‘ਤੇ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਦੱਸਣਯੋਗ ਹੈ ਬੀਤੇ ਕੱਲ੍ਹ ਡੀਜੀਪੀ ਦਫਤਰ ਵੱਲੋਂ ਸਪਸ਼ਟ ਕੀਤਾ ਗਿਆ ਸੀ ਕਿ ਕਰਨਪ੍ਰਯਾਗ ਮਾਮਲੇ ਦੀ ਉੱਚ ਪੱਧਰ ਚੱਲ ਰਹੀ ਹੈ। ਇਸ ਮਾਮਲੇ ਵਿੱਚ ਦੂਜੀ ਧਿਰ ਖਿਲਾਫ ਵੀ ਕੇਸ ਦਰਜ ਕੀਤਾ ਗਿਆ ਹੈ। ਜਾਂਚ ਨੂੰ ਕਰਨਪ੍ਰਯਾਗ ਤੋਂ ਹਰਿਦੁਆਰ ਤਬਦੀਲ ਕੀਤਾ ਗਿਆ ਹੈ। ਪੁਲੀਸ ਵੱਲੋਂ ਦੁਰਵਿਹਾਰ ਸਬੰਧੀ ਸ਼ਿਕਾਇਤ ਦੀ ਜਾਂਚ ਡੀਆਈਜੀ ਨੂੰ ਦਿੱਤੀ ਗਈ ਹੈ।

ਇਸੇ ਮਾਮਲੇ ਵਿੱਚ ਅੱਜ ਮੁੱਖ ਮੰਤਰੀ ਨੇ ਉੱਚ ਪੱਧਰੀ ਮੀਟਿੰਗ ਕੀਤੀ। ਮੁੱਖ ਮੰਤਰੀ ਨੇ ਅੱਜ ਮੰਗਲਵਾਰ ਨੂੰ ਸਕੱਤਰੇਤ ਵਿਚ ਹੋਈ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਚਾਰਧਾਮ ਅਤੇ ਹੇਮਕੁੰਟ ਸਾਹਿਬ ਯਾਤਰਾ ‘ਤੇ ਸਾਰੇ ਸ਼ਰਧਾਲੂਆਂ ਦੇ ਆਰਾਮ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਰਧਾਲੂਆਂ ਅਤੇ ਸੈਲਾਨੀਆਂ ਦਾ ਦੇਵਭੂਮੀ ਉਤਰਾਖੰਡ ਵਿੱਚ ਨਿੱਘਾ ਸਵਾਗਤ ਹੈ। ਉਨ੍ਹਾਂ ਕਿਹਾ ਕਿ ਉਤਰਾਖੰਡ ਆਸਥਾ, ਸੱਭਿਆਚਾਰ ਅਤੇ ਕੁਦਰਤ ਦਾ ਅਨਮੋਲ ਖਜ਼ਾਨਾ ਹੈ। ਉਨ੍ਹਾਂ ਸਾਰੇ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ ਅਪੀਲ ਕੀਤੀ ਕਿ ਉਹ ਦੇਵਭੂਮੀ ਉਤਰਾਖੰਡ ਦੇ ਸ਼ਾਂਤਮਈ ਵਾਤਾਵਰਨ ਵਿੱਚ ਆਪਣੀ ਯਾਤਰਾ ਦਾ ਪੂਰਾ ਆਨੰਦ ਲੈਣ ਅਤੇ ਅਫਵਾਹਾਂ ਨੂੰ ਨਜ਼ਰਅੰਦਾਜ਼ ਕਰਨ।

ਮੁੱਖ ਮੰਤਰੀ ਨੇ ਕਿਹਾ ਕਿ ਹੇਮਕੁੰਟ ਸਾਹਿਬ ਯਾਤਰਾ ਦੇ ਨਾਲ-ਨਾਲ ਚਾਰਧਾਮ ਯਾਤਰਾ ਰਾਜ ਵਿੱਚ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਹੁਣ ਤੱਕ 40 ਲੱਖ ਤੋਂ ਵੱਧ ਸ਼ਰਧਾਲੂ ਚਾਰਧਾਮ ਯਾਤਰਾ ਦੇ ਦਰਸ਼ਨ ਕਰ ਚੁੱਕੇ ਹਨ। ਇਸ ਤੋਂ ਇਲਾਵਾ ਹੇਮਕੁੰਟ ਸਾਹਿਬ ਯਾਤਰਾ ਦੇ ਸ਼ੁਰੂਆਤੀ ਦਿਨਾਂ ਵਿੱਚ, ਪਿਛਲੇ ਸਾਲ ਦੇ ਮੁਕਾਬਲੇ ਸ਼ਰਧਾਲੂਆਂ ਦੀ ਗਿਣਤੀ ਵਿੱਚ 25,000 ਦਾ ਵਾਧਾ ਹੋਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉੱਤਰਾਖੰਡ ਵਿੱਚ ਸਿੱਖ ਗੁਰੂਆਂ ਦੁਆਰਾ ਸਥਾਪਿਤ ਤਿੰਨ ਪ੍ਰਮੁੱਖ ਪਵਿੱਤਰ ਸਥਾਨ ਹੇਮਕੁੰਟ ਸਾਹਿਬ, ਰੀਠਾ ਸਾਹਿਬ ਅਤੇ ਨਾਨਕ ਮੱਤਾ ਸਾਹਿਬ ਹਨ, ਜਿੱਥੇ ਹਰ ਸਾਲ ਵੱਡੀ ਗਿਣਤੀ ਵਿੱਚ ਸ਼ਰਧਾਲੂ ਆਉਂਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਰਿਆਂ ਦਾ ਸਤਿਕਾਰ ਕਰਨਾ ਦੇਵਭੂਮੀ ਉੱਤਰਾਖੰਡ ਦੀ ਸੱਭਿਆਚਾਰ ਅਤੇ ਪਰੰਪਰਾ ਦਾ ਇੱਕ ਅਨਿੱਖੜਵਾਂ ਅੰਗ ਹੈ। “ਅਤਿਥੀ ਦੇਵੋ ਭਵ” ਦੀ ਭਾਵਨਾ ਨੂੰ ਧਿਆਨ ਵਿੱਚ ਰੱਖਦੇ ਹੋਏ, ਸਾਰੇ ਸੈਲਾਨੀਆਂ ਦਾ ਸਵਾਗਤ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੀ ਮਹਿਮਾਨ ਨਿਵਾਜ਼ੀ ਕੀਤੀ ਜਾਂਦੀ ਹੈ।