Leaders join BJP: ਭਗਵਾਂ ਪਾਰਟੀ ਵਿੱਚ ਸ਼ਾਮਲ ਹੋਏ ਪੰਜਾਬ ਦੇ ਚਾਰ ਆਗੂ
ਪੰਜਾਬ ਦੇ ਮੁੱਖ ਮੰਤਰੀ ਦੇ ਸਾਬਕਾ ਓਐਸਡੀ ਓਂਕਾਰ ਸਿੰਘ ਸਣੇ ਚਾਰ ਪ੍ਰਮੁੱਖ ਆਗੂ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਵਿਚ ਸ਼ਾਮਲ ਕਰਵਾਇਆ। ਜ਼ਿਕਰਯੋਗ ਹੈ ਅਕਾਲੀ ਦਲ ਪੁਨਰ ਸੁਰਜੀਤੀ ਤੋਂ ਅਸਤੀਫਾ ਦੇਣ ਵਾਲੇ ਚਰਨਜੀਤ ਸਿੰਘ ਬਰਾੜ ਵੀ ਇਸ ਪਾਰਟੀ ਵਿਚ ਸ਼ਾਮਲ ਹੋਏ ਹਨ। ਇਸੇ ਤਰ੍ਹਾਂ ਸਾਬਕਾ ਸੰਸਦ ਮੈਂਬਰ ਜਗਮੀਤ ਬਰਾੜ ਤੇ ਰਿਪਜੀਤ ਬਰਾੜ ਨੇ ਵੀ ਭਾਜਪਾ ਦਾ ਪੱਲਾ ਫੜ੍ਹ ਲਿਆ ਹੈ।
ਉਨ੍ਹਾਂ ਦਾ ਸ਼ੁੱਕਰਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚੰਡੀਗੜ੍ਹ ਦੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦਫ਼ਤਰ ਵਿਖੇ ਪਾਰਟੀ ਦੀ ਵਿੱਚ ਸਵਾਗਤ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਚਰਨਜੀਤ ਬਰਾੜ ਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ ਸੀ, ਪਰ ਦੋ ਦਿਨ ਪਹਿਲਾਂ ਉਸ ਦਲ ਨੂੰ ਵੀ ਛੱਡ ਕੇ ਹੁਣ ਭਾਜਪਾ ਦਾ ਰੁਖ਼ ਕੀਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਏ ਆਗੂਆਂ ਨੇ ਪੰਜਾਬ ਦੀ ਭਲਾਈ ਲਈ ਅਹਿਮ ਕਦਮ ਚੁੱਕਿਆ ਹੈ।