India latest news

Maharashtra Temple Accident: ਝੱਖੜ ਕਾਰਨ ਕੰਧ ਡਿੱਗੀ, 6 ਹਲਾਕ

Maharashtra Temple Accident: ਝੱਖੜ ਕਾਰਨ ਕੰਧ ਡਿੱਗੀ, 6 ਹਲਾਕ
  • PublishedMay 12, 2026

ਮਹਾਰਾਸ਼ਟਰ ਦੇ ਸਾਂਗਲੀ ਜ਼ਿਲ੍ਹੇ ਦੇ ਇਕ ਮੰਦਰ ਦੀ ਕੰਧ ਡਿੱਗਣ ਕਾਰਨ ਛੇ ਜਣੇ ਮਾਰੇ ਗਏ ਤੇ ਦਰਜਨ ਤੋਂ ਵੱਧ ਜ਼ਖਮੀ ਹੋ ਗਏ। ਇਹ ਹਾਦਸਾ ਜਤ ਤਾਲੁਕਾ ਦੇ ਮੋਠੇਵਾੜੀ ਪਿੰਡ ਵਿੱਚ ਮਰਗੂਬਾਈ ਮੰਦਰ ਵਿਚ ਝੱਖੜ ਅਤੇ ਭਾਰੀ ਮੀਂਹ ਤੋਂ ਬਾਅਦ ਕੰਧ ਡਿੱਗਣ ਕਾਰਨ ਵਾਪਰਿਆ। ਇਸ ਹਾਦਸੇ ਵਿੱਚ ਹੁਣ ਤੱਕ 6 ਸ਼ਰਧਾਲੂਆਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ ਜਦਕਿ 12 ਤੋਂ 14 ਹੋਰ ਗੰਭੀਰ ਜ਼ਖ਼ਮੀ ਹੋ ਗਏ ਹਨ।

ਅਧਿਕਾਰੀਆਂ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸ਼ਰਧਾਲੂ ਮੰਦਰ ਵਿੱਚ ਮੱਥਾ ਟੇਕਣ ਲਈ ਆਏ ਹੋਏ ਸਨ। ਅਚਾਨਕ ਚੱਲੀ ਤੇਜ਼ ਹਨੇਰੀ ਅਤੇ ਮੀਂਹ ਕਾਰਨ ਮੰਦਰ ਦੀ ਇੱਕ ਪੁਰਾਣੀ ਕੰਧ ਡਿੱਗ ਗਈ ਅਤੇ ਹੇਠਾਂ ਖੜ੍ਹੇ ਸ਼ਰਧਾਲੂ ਇਸ ਦੇ ਹੇਠ ਆ ਗਏ। ਛੇ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕਈ ਲੋਕ ਮਲਬੇ ਹੇਠ ਦਬ ਗਏ।

ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਅਤੇ ਪ੍ਰਸ਼ਾਸਨ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਸਨ। ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ 15 ਤੋਂ ਵੱਧ ਲੋਕਾਂ ਨੂੰ ਇਲਾਜ ਲਈ ਜਤ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮੀਂਹ ਕਾਰਨ ਰਾਹਤ ਕਾਰਜਾਂ ਵਿੱਚ ਵੀ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪੁਲੀਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ।