latest news Punjab

Mansa: ਚਰਿੱਤਰ ’ਤੇ ਸ਼ੱਕ ਕਾਰਨ ਪਤੀ ਨੇ ਗਰਭਵਤੀ ਪਤਨੀ ਦਾ ਚਾਕੂ ਮਾਰ ਕੇ ਕੀਤਾ ਕਤਲ

Mansa: ਚਰਿੱਤਰ ’ਤੇ ਸ਼ੱਕ ਕਾਰਨ ਪਤੀ ਨੇ ਗਰਭਵਤੀ ਪਤਨੀ ਦਾ ਚਾਕੂ ਮਾਰ ਕੇ ਕੀਤਾ ਕਤਲ
  • PublishedJuly 11, 2026

ਮਾਨਸਾ ਨੇੜਲੇ ਪਿੰਡ ਠੂਠਿਆਂਵਾਲੀ ਵਿਖੇ ਆਪਣੇ ਪੇਕੇ ਘਰ ਆਈ ਗਰਭਵਤੀ ਵਿਆਹੁਤਾ ਦਾ ਉਸ ਦੇ ਪਤੀ ਨੇ ਚਾਕੂ ਮਾਰ ਕੇ ਕਥਿਤ ਤੌਰ ਉੱਤੇ ਕਤਲ ਕਰ ਦਿੱਤਾ ਅਤੇ ਫ਼ਰਾਰ ਹੋ ਗਿਆ। ਜਾਣਕਾਰੀ ਮੁਤਾਬਕ ਮ੍ਰਿਤਕਾ ਸਿਮਰਜੀਤ ਕੌਰ (22) ਨੇ ਪਿੰਡ ਬੁਰਜ ਰਾਠੀ ਦੇ ਇੱਕ ਨੌਜਵਾਨ ਨਾਲ ਕਰੀਬ ਇੱਕ ਸਾਲ ਪਹਿਲਾਂ ਲਵ-ਮੈਰਿਜ ਕਰਵਾਈ ਸੀ ਅਤੇ ਹੁਣ ਉਹ ਪਤਨੀ ਦੇ ਚਰਿੱਤਰ ’ਤੇ ਸ਼ੱਕ ਕਰਦਾ ਸੀ। ਥਾਣਾ ਸਦਰ ਮਾਨਸਾ ਦੀ ਪੁਲੀਸ ਨੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਪੁਲੀਸ ਤੋਂ ਮਿਲੇ ਵੇਰਵਿਆਂ ਅਨੁਸਾਰ ਪਿੰਡ ਠੂਠਿਆਂਵਾਲੀ ਦੀ ਸਿਮਰਜੀਤ ਕੌਰ (22) ਪੁੱਤਰੀ ਸੁਖਪਾਲ ਸਿੰਘ ਨੇ ਪਿੰਡ ਬੁਰਜ ਰਾਠੀ ਦੇ ਸੱਚਪ੍ਰੀਤ ਸਿੰਘ ਨਾਲ ਪ੍ਰੇਮ ਵਿਆਹ ਕਰਵਾਇਆ ਸੀ। ਮ੍ਰਿਤਕਾ ਦੇ ਚਾਚਾ ਮੇਵਾ ਸਿੰਘ ਅਤੇ ਭਰਾ ਮਨਦੀਪ ਸਿੰਘ ਨੇ ਦੱਸਿਆ ਕਿ ਪ੍ਰੇਮ ਵਿਆਹ ਕਰਵਾਉਣ ਉਪਰੰਤ ਸਿਮਰਜੀਤ ਕੌਰ ਗਰਭਵਤੀ ਹੋ ਗਈ ਅਤੇ ਉਸ ਦੇ ਗਰਭ ਵਿੱਚ ਦੋ ਬੱਚੇ ਪਲ ਰਹੇ ਸਨ। ਅੱਜਕੱਲ੍ਹ ਉਹ ਆਪਣੇ ਪੇਕੇ ਘਰ ਪਿੰਡ ਠੂਠਿਆਂਵਾਲੀ ਵਿਖੇ ਜਣੇਪੇ ਲਈ ਆਈ ਹੋਈ ਸੀ।

ਉਨ੍ਹਾਂ ਦੱਸਿਆ ਕਿ ਉਸ ਦਾ ਪਤੀ ਸੱਚਪ੍ਰੀਤ ਸਿੰਘ ਉਸ ਦੇ ਚਰਿੱਤਰ ’ਤੇ ਸ਼ੱਕ ਕਰਦਾ ਸੀ। ਉਹ ਆਪਣੇ ਸਹੁਰੇ ਘਰ ਆਇਆ ਅਤੇ ਸਿਮਰਜੀਤ ਕੌਰ ਨੂੰ ਉਸ ਨੇ ਆਪਣੇ ਕੋਲ ਬੁਲਾ ਲਿਆ। ਇਸ ਦੌਰਾਨ ਸੱਚਪ੍ਰੀਤ ਨੇ ਉਸ ’ਤੇ ਚਾਕੂ ਨਾਲ ਵਾਰ ਕਰ ਦਿੱਤੇ, ਜਿਸ ਦੌਰਾਨ ਸਿਮਰਜੀਤ ਕੌਰ ਦੀ ਮੌਤ ਹੋ ਗਈ। ਉਨ੍ਹਾਂ ਕਸੂਰਵਾਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਤੇ ਉਸ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ।