latest news World

Meta Child Safety: ਬੱਚਿਆਂ ਦੇ ਸ਼ੋਸ਼ਣ ਖ਼ਿਲਾਫ਼ ਮੈਟਾ ਦਾ ਸਖ਼ਤ ਰੁਖ; ਬੱਚਿਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਕਾਰਵਾਈ ਜਾਰੀ

Meta Child Safety: ਬੱਚਿਆਂ ਦੇ ਸ਼ੋਸ਼ਣ ਖ਼ਿਲਾਫ਼ ਮੈਟਾ ਦਾ ਸਖ਼ਤ ਰੁਖ; ਬੱਚਿਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਕਾਰਵਾਈ ਜਾਰੀ
  • PublishedJuly 7, 2026

ਕੇਂਦਰ ਸਰਕਾਰ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਕੀਤੀ ਗਈ ਵੱਡੀ ਕਾਰਵਾਈ ਤੋਂ ਬਾਅਦ ਫੇਸਬੁੱਕ ਅਤੇ ਇੰਸਟਾਗ੍ਰਾਮ ਦੀ ਮੂਲ ਕੰਪਨੀ ਮੈਟਾ ਨੇ ਅਧਿਕਾਰਤ ਬਲੌਗ ਜਾਰੀ ਕਰਕੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਆਪਣਾ ਪੱਖ ਸਪਸ਼ਟ ਕੀਤਾ ਹੈ। ਮੈਟਾ ਨੇ ਆਪਣੇ ਬਲੌਗ ਵਿੱਚ ਲਿਖਿਆ ਹੈ ਕਿ ਬੱਚਿਆਂ ਦਾ ਸ਼ੋਸ਼ਣ ਬੇਹੱਦ ਨਿੰਦਣਯੋਗ ਅਪਰਾਧ ਹੈ ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਕੰਪਨੀ ਨੇ ਕਿਹਾ ਕਿ ਉਹ ਆਪਣੇ ਪਲੇਟਫਾਰਮਾਂ ’ਤੇ ਅਤੇ ਉਨ੍ਹਾਂ ਤੋਂ ਬਾਹਰ ਵੀ ਅਜਿਹੇ ਗ਼ੈਰ-ਕਾਨੂੰਨੀ ਅਪਰਾਧਾਂ ਖ਼ਿਲਾਫ਼ ਸਖ਼ਤ ਤਰੀਕੇ ਨਾਲ ਕੰਮ ਕਰ ਰਹੀ ਹੈ। ਸਰਕਾਰ ਵੱਲੋਂ ਡਿਜੀਟਲ ਸੁਰੱਖਿਆ ਨੂੰ ਲੈ ਕੇ ਦਿਖਾਈ ਗਈ ਸਖ਼ਤੀ ਤੋਂ ਬਾਅਦ ਮੈਟਾ ਨੇ ਭਰੋਸਾ ਦਿੱਤਾ ਹੈ ਕਿ ਉਹ ਬੱਚਿਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਮੈਟਾ ਨੇ ਸਪੱਸ਼ਟ ਕੀਤਾ ਹੈ ਕਿ ਅਜਿਹੇ ਅਪਰਾਧੀਆਂ ਨੂੰ ਕਾਬੂ ਕਰਨ ਅਤੇ ਇੰਟਰਨੈੱਟ ਤੋਂ ਅਜਿਹੀ ਇਤਰਾਜ਼ਯੋਗ ਸਮੱਗਰੀ ਨੂੰ ਪੂਰੀ ਤਰ੍ਹਾਂ ਹਟਾਉਣ ਲਈ ਉਨ੍ਹਾਂ ਦੀਆਂ ਤਕਨੀਕੀ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ। ਕੰਪਨੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਜਾਂਚ ਏਜੰਸੀਆਂ, ਸਥਾਨਕ ਪ੍ਰਸ਼ਾਸਨ ਅਤੇ ਪੁਲੀਸ ਨਾਲ ਮਿਲ ਕੇ ਰੀਅਲ-ਟਾਈਮ ਡਾਟਾ ਸਾਂਝਾ ਕੀਤਾ ਜਾ ਰਿਹਾ ਹੈ ਤਾਂ ਕਿ ਇਸ ਮਾਮਲੇ ਦੇ ਮੁਲਜ਼ਮਾਂ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਇਸ ਦੇ ਨਾਲ ਹੀ ਪਲੇਟਫਾਰਮ ‘ਤੇ ਕਈ ਨਵੇਂ ਸੁਰੱਖਿਆ ਫੀਚਰ ਅਤੇ ਚਿਤਾਵਨੀ ਪ੍ਰਣਾਲੀਆਂ ਨੂੰ ਵੀ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਸ਼ੋਸ਼ਣ ਨਾਲ ਜੁੜੀ ਕਿਸੇ ਵੀ ਗਤੀਵਿਧੀ ਨੂੰ ਸ਼ੁਰੂਆਤੀ ਪੱਧਰ ‘ਤੇ ਹੀ ਪਛਾਣ ਕੇ ਬਲਾਕ ਕੀਤਾ ਜਾ ਸਕੇ ਅਤੇ ਬੱਚਿਆਂ ਦੇ ਭਵਿੱਖ ਨੂੰ ਸੋਸ਼ਲ ਮੀਡੀਆ ਦੇ ਮਾੜੇ ਪ੍ਰਭਾਵਾਂ ਤੋਂ ਸੁਰੱਖਿਅਤ ਰੱਖਿਆ ਜਾ ਸਕੇ।