India latest news

National News: ਕਰੂਜ਼ ਕਿਸ਼ਤੀ ਪਲਟਣ ਕਾਰਨ 4 ਡੁੱਬੇ; 15 ਲਾਪਤਾ

  • PublishedApril 30, 2026

ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਬਰਗੀ ਨਦੀ ‘ਚ ਅਚਾਨਕ ਆਏ ਤੂਫ਼ਾਨ ਕਾਰਨ 35 ਤੋਂ 40 ਸਵਾਰੀਆਂ ਨੂੰ ਲੈ ਕੇ ਜਾ ਰਹੀ ਇੱਕ ਕਰੂਜ਼ ਕਿਸ਼ਤੀ ਪਲਟ ਗਈ, ਜਿਸ ਕਾਰਨ ਚਾਰ ਲੋਕਾਂ ਦੀ ਡੁੱਬਣ ਨਾਲ ਮੌਤ ਹੋ ਗਈ।

ਬਰਗੀ ਟਾਊਨ ਦੇ ਸਿਟੀ ਸੁਪਰਡੈਂਟ ਆਫ਼ ਪੁਲੀਸ ਅੰਜੁਲ ਮਿਸ਼ਰਾ ਨੇ ਜਾਣਕਾਰੀ ਦਿੱਤੀ ਕਿ ਹੁਣ ਤੱਕ 18 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ, ਪਰ 15 ਤੋਂ 18 ਲੋਕ ਅਜੇ ਵੀ ਲਾਪਤਾ ਹਨ।

ਮਿਸ਼ਰਾ ਨੇ ਕਿਹਾ ਕਿ ਜਦੋਂ ਅਚਾਨਕ ਆਏ ਤੂਫ਼ਾਨ ਕਾਰਨ ਰਿਵਰ ਕਰੂਜ਼ ਕਿਸ਼ਤੀ ਪਲਟੀ, ਉਸ ਸਮੇਂ ਉਸ ਵਿੱਚ 35 ਤੋਂ 40 ਲੋਕ ਸਵਾਰ ਸਨ।

ਪੁਲੀਸ ਅਧਿਕਾਰੀ ਨੇ ਦੱਸਿਆ ਕਿ ਨਦੀ ਵਿੱਚੋਂ ਚਾਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ, ਜਦਕਿ ਲਾਪਤਾ ਯਾਤਰੀਆਂ ਦੀ ਭਾਲ ਅਤੇ ਬਚਾਅ ਲਈ ਮੁਹਿੰਮ ਜਾਰੀ ਹੈ।