India latest news

NEET-UG ਵਿਰੋਧ ਪ੍ਰਦਰਸ਼ਨਾਂ ਦਰਮਿਆਨ ਵਿਨੀਤ ਜੋਸ਼ੀ ਨੂੰ ਉੱਚ ਸਿੱਖਿਆ ਸਕੱਤਰ ਦੇ ਅਹੁਦੇ ਤੋਂ ਹਟਾਇਆ ਗਿਆ

NEET-UG ਵਿਰੋਧ ਪ੍ਰਦਰਸ਼ਨਾਂ ਦਰਮਿਆਨ ਵਿਨੀਤ ਜੋਸ਼ੀ ਨੂੰ ਉੱਚ ਸਿੱਖਿਆ ਸਕੱਤਰ ਦੇ ਅਹੁਦੇ ਤੋਂ ਹਟਾਇਆ ਗਿਆ
  • PublishedJuly 24, 2026

ਕੇਂਦਰ ਸਰਕਾਰ ਨੇ ਨੀਟ-ਯੂਜੀ (NEET-UG) ਪ੍ਰੀਖਿਆ ਵਿੱਚ ਕਥਿਤ ਧਾਂਦਲੀਆਂ ਨੂੰ ਲੈ ਕੇ ਵਿਦਿਆਰਥੀਆਂ ਦੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਇੱਕ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਇਸ ਤਹਿਤ ਸੀਨੀਅਰ ਆਈ ਏ ਐੱਸ ਅਧਿਕਾਰੀ ਵਿਨੀਤ ਜੋਸ਼ੀ ਨੂੰ ਉੱਚ ਸਿੱਖਿਆ ਸਕੱਤਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।

ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ਦੇ ਸਕੱਤਰ ਆਈ ਏ ਐੱਸ ਨਰੇਸ਼ ਪਾਲ ਗੰਗਵਾਰ ਨੂੰ ਜੋਸ਼ੀ ਦੀ ਥਾਂ ਉੱਚ ਸਿੱਖਿਆ ਵਿਭਾਗ ਦਾ ਨਵਾਂ ਸਕੱਤਰ ਨਿਯੁਕਤ ਕੀਤਾ ਗਿਆ ਹੈ। ਗੰਗਵਾਰ ਨੇ ਇਸ ਤੋਂ ਪਹਿਲਾਂ ਵਾਤਾਵਰਣ ਮੰਤਰਾਲੇ ਵਿੱਚ ਸੰਯੁਕਤ

ਵਿਨੀਤ ਜੋਸ਼ੀ ਨੂੰ ਹੁਣ ਪੰਚਾਇਤੀ ਰਾਜ ਮੰਤਰਾਲੇ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ, ਜੋ ਵਿਵੇਕ ਭਾਰਦਵਾਜ ਦੀ ਥਾਂ ਲੈਣਗੇ। ਭਾਰਦਵਾਜ 31 ਜੁਲਾਈ, 2026 ਨੂੰ ਸੇਵਾਮੁਕਤ ਹੋਣ ਵਾਲੇ ਹਨ।

ਉੱਥੇ ਹੀ ਆਈ ਏ ਐੱਸ ਟੀ ਕੇ ਅਨਿਲ ਕੁਮਾਰ, ਜੋ ਪੇਂਡੂ ਵਿਕਾਸ ਮੰਤਰਾਲੇ ਵਿੱਚ ਵਧੀਕ ਸਕੱਤਰ ਵਜੋਂ ਸੇਵਾ ਨਿਭਾ ਰਹੇ ਸਨ, ਨੂੰ ਸਕੂਲ ਸਿੱਖਿਆ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 30 ਜੂਨ ਨੂੰ ਸੰਜੇ ਕੁਮਾਰ ਦੇ ਸੇਵਾਮੁਕਤ ਹੋਣ ਤੋਂ ਬਾਅਦ, ਜੋਸ਼ੀ ਕੋਲ ਸਕੂਲ ਸਿੱਖਿਆ ਵਿਭਾਗ ਦਾ ਵਾਧੂ ਚਾਰਜ ਵੀ ਸੀ।