Nepal Protest : ਭਾਰਤ ਨੇ ਨੇਪਾਲ ‘ਚ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਅਡਵਾਈਜ਼ਰੀ, ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ

ਨੇਪਾਲ ਸਰਕਾਰ ਦੇ ਵੱਡੇ ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਪਾਬੰਦੀ ਲਗਾਉਣ ਦੇ (ਹੁਣ ਵਾਪਸ ਲਏ) ਫੈਸਲੇ ਤੋਂ ਬਾਅਦ ਵਿਆਪਕ ਵਿਰੋਧ ਪ੍ਰਦਰਸ਼ਨਾਂ ਅਤੇ ਅਸ਼ਾਂਤੀ ਮਗਰੋਂ ਭਾਰਤ ਨੇ ਨੇਪਾਲ ਵਿੱਚ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ (MEA) ਨੇ ਮੰਗਲਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਕਿ ਉਹ ਨੇਪਾਲ ਵਿੱਚ ਹਾਲਾਤ ’ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਐਡਵਾਈਜ਼ਰੀ ਵਿਚ ਭਾਰਤੀ ਨਾਗਰਿਕਾਂ ਨੂੰ ਚੌਕਸ ਰਹਿਣ ਅਤੇ ਸਥਾਨਕ ਅਧਿਕਾਰੀਆਂ ਵੱਲੋਂ ਜਾਰੀ ਕੀਤੇ ਗਏ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

ਮੰਤਰਾਲੇ ਨੇ ਕਾਠਮੰਡੂ ਅਤੇ ਕਈ ਹੋਰ ਸ਼ਹਿਰਾਂ ਵਿੱਚ ਲਗਾਏ ਗਏ ਕਰਫਿਊ ਨੂੰ ਵੀ ਸਵੀਕਾਰ ਕੀਤਾ ਅਤੇ ਨੇਪਾਲ ਵਿੱਚ ਭਾਰਤੀ ਨਾਗਰਿਕਾਂ ਨੂੰ ਸਾਵਧਾਨ ਰਹਿਣ ਅਤੇ ਸਥਾਨਕ ਅਧਿਕਾਰੀਆਂ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਨੇਪਾਲ ਨੂੰ “ਨਜ਼ਦੀਕੀ ਦੋਸਤ ਅਤੇ ਗੁਆਂਢੀ” ਦੱਸਦੇ ਹੋਏ, ਵਿਦੇਸ਼ ਮੰਤਰਾਲੇ ਨੇ ਸਾਰੇ ਪੱਖਾਂ ਨੂੰ ਸੰਜਮ ਵਰਤਣ ਅਤੇ ਸ਼ਾਂਤੀਪੂਰਨ ਗੱਲਬਾਤ ਰਾਹੀਂ ਵਿਵਾਦਾਂ ਨੂੰ ਹੱਲ ਕਰਨ ਦੀ ਅਪੀਲ ਕੀਤੀ।

Exit mobile version