latest news World

Nijjar murder case: ਨਿੱਝਰ ਕਤਲ ਕੇਸ ਵਿੱਚ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ FBI ਵੱਲੋਂ 50,000 ਡਾਲਰ ਦੇ ਇਨਾਮ ਦਾ ਐਲਾਨ

Nijjar murder case: ਨਿੱਝਰ ਕਤਲ ਕੇਸ ਵਿੱਚ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ FBI ਵੱਲੋਂ 50,000 ਡਾਲਰ ਦੇ ਇਨਾਮ ਦਾ ਐਲਾਨ
  • PublishedJuly 8, 2026

ਐੱਫਬੀਆਈ (FBI) ਨੇ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ 50,000 ਡਾਲਰ ਤੱਕ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਉਸ ਦੇ ਖ਼ਿਲਾਫ਼, ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਲ 2023 ਵਿੱਚ ਸਰੀ ਬ੍ਰਿਟਿਸ਼ ਕੋਲੰਬੀਆ ਵਿੱਚ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਦੋਸ਼ ਆਇਦ ਕੀਤੇ ਜਾਣ ਤੋਂ ਕੁਝ ਘੰਟਿਆਂ ਬਾਅਦ ਕੀਤਾ ਗਿਆ ਹੈ।

ਬਰਾੜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵੀ ਮੁੱਖ ਦੋਸ਼ੀ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਅਤੇ ਪੰਜਾਬ ਪੁਲੀਸ ਨੇ ਉਸ ਨੂੰ ਭਾਰਤ ’ਚ ਮੋਸਟ ਵਾਂਟੇਡ ਕਰਾਰ ਦਿੱਤਾ ਹੈ ਅਤੇ ਪਹਿਲਾਂ ਵੱਖਰੇ ਤੌਰ ‘ਤੇ ਨਕਦ ਇਨਾਮਾਂ ਦਾ ਐਲਾਨ ਕੀਤਾ ਹੋਇਆ ਹੈ।

ਐਕਸ (X) ‘ਤੇ ਇੱਕ ਪੋਸਟ ਵਿੱਚ, ਐੱਫਬੀਆਈ ਨੇ ਕਿਹਾ ਕਿ ਉਹ ਬਰਾੜ ਬਾਰੇ ਜਾਣਕਾਰੀ ਲਈ ਇਨਾਮ ਦੀ ਪੇਸ਼ਕਸ਼ ਕਰ ਰਹੀ ਹੈ, ਜੋ ਲਾਰੈਂਸ ਬਿਸ਼ਨੋਈ ਆਰਗੇਨਾਈਜ਼ਡ ਕ੍ਰਾਈਮ ਗਰੁੱਪ ਵਿੱਚ ਕਥਿਤ ਸ਼ਮੂਲੀਅਤ ਲਈ ਲੋੜੀਂਦਾ ਹੈ, ਜਿਸ ਨੂੰ ਏਜੰਸੀ ਨੇ ਦੱਖਣੀ ਕੈਲੀਫੋਰਨੀਆ ਅਤੇ ਪੂਰੇ ਅਮਰੀਕਾ ਅਤੇ ਕੈਨੇਡਾ ਵਿੱਚ ਕਈ ਤਰ੍ਹਾਂ ਦੇ ਹਿੰਸਕ ਕੰਮਾਂ ਵਿੱਚ ਸ਼ਾਮਲ ਦੱਸਿਆ ਹੈ। ਬਰਾੜ ਨੂੰ ਹੁਣ ਐਫਬੀਆਈ ਦੀ “ਮੋਸਟ ਵਾਂਟੇਡ” ਭਗੌੜਿਆਂ ਦੀ ਸੂਚੀ ਵਿੱਚ ਰੱਖਿਆ ਗਿਆ ਹੈ।